Add parallel Print Page Options

ਦਾਰਾ ਦਾ ਹੁਕਮ

ਤਾਂ ਫਿਰ ਦਾਰਾ ਪਾਤਸ਼ਾਹ ਨੇ ਆਪਣੇ ਤੋਂ ਪਹਿਲੇ ਰਾਜਿਆਂ ਦੀਆਂ ਲਿਖਤਾਂ ਦੀ ਪੜਤਾਲ ਦਾ ਹੁਕਮ ਦਿੱਤਾ। ਉਹ ਲਿਖਤਾਂ ਬਾਬਲ ਵਿੱਚ ਖਜਾਨੇ ਕੋਲ ਹੀ ਰੱਖੀਆਂ ਜਾਂਦੀਆਂ ਸਨ। ਮਾਦਈ ਦੇ ਸੂਬੇ ਵਿੱਚ ਅਹਮਬਾ ਦੇ ਕਿਲੇ ਵਿੱਚੋਂ ਇੱਕ ਪੱਤ੍ਰੀ ਪ੍ਰਾਪਤ ਹੋਈ। ਅਤੇ ਉਸ ਪੱਤ੍ਰੀ ਤੇ ਇਹ ਲਿਖਿਆ ਹੋਇਆ ਸੀ:

ਨੋਟ: ਕੋਰਸ਼ ਪਾਤਸ਼ਾਹ ਦੇ ਪਹਿਲੇ ਵਰ੍ਹੇ ਕੋਰਸ਼ ਨੇ ਪਰਮੇਸ਼ੁਰ ਦੇ ਮੰਦਰ ਬਾਰੇ ਜੋ ਯਰੂਸ਼ਲਮ ਵਿੱਚ ਹੈ ਆਗਿਆ ਦਿੱਤੀ ਕਿ:

ਮੰਦਰ ਦੀ ਫਿਰ ਤੋਂ ਉਸਾਰੀ ਕੀਤੀ ਜਾਵੇ ਅਤੇ ਇਹ ਉਹ ਜਗ੍ਹਾਂ ਹੋਣੀ ਚਾਹੀਦੀ ਹੈ ਜਿੱਥੇ ਬਲੀਆਂ ਚੜ੍ਹਾਈਅਮਾਂ ਜਾਂਦੀਆਂ ਹਨ। ਇਸਦੀਆਂ ਨੀਹਾਂ ਮਜਬੂਤ ਕੀਤੀਆਂ ਜਾਣ। ਇਹ ਮੰਦਰ 90 ਫੁੱਟ ਉੱਚਾ ਅਤੇ 90 ਫੁੱਟ ਚੌੜਾ ਹੋਣਾ ਚਾਹੀਦਾ। ਇਸਦੀ ਚੋਗਿਰਦੀ ਦੀਵਾਰ ਦੀਆਂ ਵੱਡੇ ਪੱਥਰ ਵਾਲੀਆਂ ਤਿੰਨ ਕਤਾਰਾਂ ਹੋਣੀਆਂ ਚਾਹੀਦੀਆਂ ਹਨ ਅਤੇ ਇੱਕ ਕਤਾਰ ਵੱਡੀ ਗੇਲੀ ਦੀ ਅਤੇ ਮੰਦਰ ਦੇ ਨਿਰਮਾਣ ਦਾ ਖਰਚਾ ਪਾਤਸ਼ਾਹ ਦੇ ਖਜ਼ਾਨੇ ਵਿੱਚੋਂ ਭੇਂਟ ਕੀਤਾ ਜਾਵੇ। ਪਰਮੇਸ਼ੁਰ ਦੇ ਮੰਦਰ ਦੇ ਸੋਨੇ ਅਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ, ਕੱਢ ਕੇ ਬਾਬਲ ਨੂੰ ਲੈ ਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ ਥਾਂ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਮੰਦਰ ਵਿੱਚ ਰੱਖਿਆ ਜਾਵੇ।

ਹੁਣ, ਮੈਂ ਦਾਰਾ, ਫਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲ,

ਤਤਨਈ, ਸ਼ਬਰ ਬੋਜ਼ਨਈ ਅਤੇ ਸਾਰੇ ਅਧਿਕਾਰੀਆਂ ਨੂੰ, ਜਿਹੜੇ ਉਸ ਸੂਬੇ ਵਿੱਚ ਰਹਿੰਦੇ ਹਨ, ਯਰੂਸ਼ਲਮ ਤੋਂ ਦੂਰ ਰਹਿਣ ਦਾ ਹੁਕਮ ਦਿੰਦਾ ਹਾਂ। ਮਜ਼ਦੂਰਾਂ ਦੀ ਫ਼ਿਕਰ ਨਾ ਕਰੋ ਤੇ ਨਾ ਹੀ ਪਰਮੇਸ਼ੁਰ ਦੇ ਮੰਦਰ ਦੇ ਹੁੰਦੇ ਇਸ ਨੇਕ ਕੰਮ ਨੂੰ ਰੋਕਣ ਦੀ ਕੋਸ਼ਿਸ਼ ਕਰੋ। ਇਸ ਦੀ ਬਜਾਇ ਇਸ ਨੂੰ ਦੁਬਾਰਾ ਯਹੂਦੀਆਂ ਦੇ ਰਾਜਪਾਲ ਅਤੇ ਯਹੂਦੀਆਂ ਦੇ ਆਗੂਆਂ ਦੁਆਰਾ ਆਪਣੀ ਪੱਕੀ ਜ਼ਮੀਨ ਤੇ ਬਣਾਇਆ ਜਾਣ ਦਿਓ।

ਹੁਣ ਮੈਂ ਇਹ ਹੁਕਮ ਦਿੰਦਾ ਹਾਂ ਕਿ ਪਰਮੇਸ਼ੁਰ ਦੇ ਇਸ ਮੰਦਰ ਨੂੰ ਬਨਾਉਣ ਲਈ ਯਹੂਦੀ ਆਗੂਆਂ ਨਾਲ ਕੀ ਕਰਨਾ ਹੈ। ਤੁਸੀਂ ਸ਼ਾਹੀ ਖਜ਼ਾਨੇ ਵਿੱਚੋਂ ਪੂਰਾ ਧੰਨ ਦਿਓ ਜੋ ਕਿ ਫਰਾਤ ਦਰਿਆ ਤੋਂ ਪਾਰ ਇੱਕਤ੍ਰ ਕੀਤੇ ਕਰ ਵਿੱਚੋਂ ਹੈ ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਰੁਕਾਵਟ ਨਾ ਪਵੇ। ਉਨ੍ਹਾਂ ਲੋਕਾਂ ਨੂੰ ਉਹ ਦਿਓ ਜੋ ਉਨ੍ਹਾਂ ਨੂੰ ਚਾਹੀਦਾ ਹੈ। ਜੇਕਰ ਉਨ੍ਹਾਂ ਨੂੰ ਜਵਾਨ ਬਲਦ, ਭੇਡੂ ਜਾਂ ਲੇਲੇ ਅਕਾਸ਼ ਦੇ ਪਰਮੇਸ਼ੁਰ ਨੂੰ ਬਲੀਆਂ ਚਾਢ਼ਾਉਣ ਲਈ ਚਾਹੀਦੇ ਹੋਣ। ਅਤੇ ਜਿੰਨੀ ਕਣਕ, ਲੂਣ ਮੈਅ ਅਤੇ ਤੇਲ, ਜੋ ਯਰੂਸ਼ਲਮ ਵਿੱਚਲੇ ਜਾਜਕ ਮੰਗਣ ਬਿਨ ਭੁਲਿਆਂ ਉੱਨ੍ਹਾਂ ਨੂੰ ਹਰ ਰੋਜ਼ ਦਿੱਤਾ ਜਾਣਾ ਚਾਹੀਦਾ ਹੈ। 10 ਤਾਂ ਜੋ ਉਹ ਉਹੀ ਬਲੀਆਂ ਚੜ੍ਹਾਉਣ ਜੋ ਅਕਾਸ਼ ਦੇ ਪਰਮੇਸ਼ੁਰ ਨੂੰ ਪ੍ਰਸੰਨ ਕਰ ਦੇਣ। ਇਹ ਸਭ ਚੀਜ਼ਾਂ ਉਨ੍ਹਾਂ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਲਈ ਪ੍ਰਾਰਥਨਾ ਕਰ ਸੱਕਣ।

11 ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢੀ ਜਾਵੇ ਅਤੇ ਖੜੀ ਕੀਤੀ ਜਾਵੇ ਉਸ ਨੂੰ ਉਸ ਆਦਮੀ ਦੇ ਵਿੱਚ ਖੋਭਿਆ ਜਾਵੇ ਤੇ ਆਖੀਰ ਉਸ ਦੇ ਘਰ ਨੂੰ ਨਸ਼ਟ ਕਰਕੇ ਖੰਡਰ ਕੀਤਾ ਜਾਵੇ।

12 ਪਰਮੇਸ਼ੁਰ ਨੇ ਆਪਣਾ ਨਾਂ ਯਰੂਸ਼ਲਮ ਵਿੱਚ ਰੱਖਿਆ ਹੈ ਅਤੇ ਮੈਨੂੰ ਆਸ ਹੈ ਕਿ ਕੋਈ ਵੀ ਰਾਜਾ ਜਾਂ ਮਨੁੱਖ ਜੋ ਇਸ ਆਦੇਸ਼ ਨੂੰ ਬਦਲੇਗਾ, ਪਰਮੇਸ਼ੁਰ ਦੁਆਰਾ ਹਰਾਇਆ ਜਾਵੇਗਾ। ਜੇਕਰ ਕੋਈ ਵੀ ਮਨੁੱਖ ਯਰੂਸ਼ਲਮ ਵਿੱਚਲੇ ਇਸ ਮੰਦਰ ਨੂੰ ਢਾਹੇਗਾ ਮੈਨੂੰ ਯਕੀਨ ਹੈ ਪਰਮੇਸ਼ੁਰ ਉਸ ਨੂੰ ਤਬਾਹ ਕਰ ਦੇਵੇਗਾ।

ਮੈਂ, ਦਾਰਾ ਨੇ ਇਹ ਆਦੇਸ਼ ਦਿੱਤਾ ਹੈ ਅਤੇ ਇਸ ਨੂੰ ਬਿਲਕੁਲ ਇੰਝ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਮੰਦਰ ਦਾ ਮੁਕੰਮਲ ਹੋਣਾ ਅਤੇ ਸਮਰਪਿਤ ਕੀਤਾ ਜਾਣਾ

13 ਇਉਂ ਦਰਿਆ ਤੋਂ ਪਾਰ ਦੇ ਹਾਕਮ ਤਤਨਈ, ਸ਼ਬਰ ਬੋਜਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਪਾਤਸ਼ਾਹ ਦੀ ਭੇਜੀ ਹੋਈ ਆਗਿਆ ਅਨੁਸਾਰ ਸਭ ਕੰਮ ਕੀਤਾ। ਇਨ੍ਹਾਂ ਮਨੁੱਖਾਂ ਨੇ ਉਸਦਾ ਪੂਰਾ-ਪੂਰਾ ਹੁਕਮ ਮਂਨਿਆਂ ਤੇ ਕਾਰਜ ਸੰਪੰਨ ਕੀਤਾ। 14 ਇਸ ਤਰ੍ਹਾਂ, ਯਹੂਦੀ ਬਜ਼ੁਰਗ ਮੰਦਰ ਦੀ ਉਸਾਰੀ ਕਰਦੇ ਰਹੇ ਅਤੇ ਉਹ ਹੱਗਈ ਨਬੀ ਅਤੇ ਇਦ੍ਦੇ ਦੇ ਪੁੱਤਰ ਜ਼ਕਰਯਾਹ ਦੇ ਅਗੰਮ ਵਾਕ ਅਨੁਸਾਰ ਸਫਲ ਹੁੰਦੇ ਰਹੇ ਅਤੇ ਇਉਂ ਉਹ ਮੰਦਰ ਨੂੰ ਮੁਕੰਮਲ ਕਰਨ ਵਿੱਚ ਕਾਮਯਹਬ ਰਹੇ। ਇਹ ਸਭ ਕੁਝ ਇਸਰਾਏਲ ਦੇ ਪਰਮੇਸ਼ੁਰ ਦੇ ਹੁਕਮ ਨੂੰ ਅਤੇ ਕੋਰਸ਼, ਦਾਰਾ ਅਤੇ ਅਰਤਹਸ਼ਸਤਾਂ ਦੇ ਆਦੇਸ਼ਾਂ ਨੂੰ ਮੰਨਣ ਲਈ ਕੀਤਾ ਗਿਆ ਸੀ ਜੋ ਕਿ ਫਾਰਸ ਦੇ ਪਾਤਸ਼ਾਹ ਸਨ। 15 ਮੰਦਰ ਦਾ ਕਾਰਜ਼ ਅਦਾਰ [a] ਮਹੀਨੇ ਦੇ ਤੀਜੇ ਦਿਨ, ਦਾਰਾ ਪਾਤਸ਼ਾਹ ਦੇ ਰਾਜ ਦੇ 6ਵੇਂ ਵਰ੍ਹੇ ਵਿੱਚ ਸੰਪੰਨ ਹੋ ਗਿਆ ਸੀ।

16 ਫਿਰ ਇਸਰਾਏਲ ਦੇ ਲੋਕਾਂ, ਜਾਜਕਾਂ, ਲੇਵੀਆਂ, ਬਾਕੀ ਦੇ ਲੋਕਾਂ ਨੇ ਜੋ ਦੇਸ਼ ਨਿਕਾਲੇ ਤੋਂ ਵਾਪਸ ਆਏ ਸਨ, ਬੜੀ ਖੁਸ਼ੀ ਨਾਲ ਪਰਮੇਸ਼ੁਰ ਦੇ ਮੰਦਰ ਦੀ ਚੱਠ ਕੀਤੀ।

17 ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਇਸ ਤਰ੍ਹਾਂ ਸਮਰਪਿਤ ਕੀਤਾ: ਉਨ੍ਹਾਂ ਨੇ 100 ਬਲਦ 200 ਭੇਡੂ ਅਤੇ 400 ਲੇਲੇ ਭੇਟ ਕੀਤੇ। ਉਨ੍ਹਾਂ ਨੇ ਪਾਪ ਦੀ ਭੇਟ ਵਜੋਂ ਇਸਰਾਏਲ ਦੇ ਵੰਸ਼ਾਂ ਦੀ ਗਿਣਤੀ ਮੁਤਾਬਕ ਬਾਰ੍ਹਾਂ ਬੱਕਰੀਆਂ ਚੜ੍ਹਾਈਆਂ। 18 ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ ਉਵੇਂ ਹੀ ਉਨ੍ਹਾਂ ਨੇ ਜਾਜਕਾਂ ਨੂੰ ਉਨ੍ਹਾਂ ਦੇ ਟੋਲਿਆਂ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਟੋਲਿਆਂ ਮੁਤਾਬਕ ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਚੁਣਿਆ।

ਪਸਹ

19 ਪਹਿਲੇ ਮਹੀਨੇ 4 ਦੀ ਚੌਦਾਂ ਤਾਰੀਕ ਨੂੰ ਉਹ ਯਹੂਦੀ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਉਨ੍ਹਾਂ ਨੇ ਪਸਹ ਦਾ ਪਰਬ ਮਨਾਇਆ। 20 ਜਾਜਕਾਂ ਅਤੇ ਲੇਵੀਆਂ ਨੇ ਆਪਣੇ-ਆਪ ਨੂੰ ਸ਼ੁੱਧ ਕੀਤਾ। ਉਨ੍ਹਾਂ ਸਭਨਾ ਨੇ ਪਸਹ ਮਨਾਉਣ ਲਈ ਆਪਣੇ-ਆਪ ਨੂੰ ਸਾਫ ਕੀਤਾ। ਲੇਵੀਆਂ ਨੇ ਉਨ੍ਹਾਂ ਬੰਦੀਆਂ ਲਈ ਪਸਹ ਦਾ ਲੇਲਾ ਜਿਬਹ ਕੀਤਾ ਜੋ ਵਾਪਸ ਪਰਤੇ ਸਨ। ਇਹ ਸਭ ਉਨ੍ਹਾਂ ਨੇ ਆਪਣੇ ਸਹ-ਜਾਜਕਾਂ ਅਤੇ ਆਪਣੇ ਲਈ ਕੀਤਾ। 21 ਇੰਝ, ਉਨ੍ਹਾਂ ਸਾਰੇ ਇਸਰਾਏਲੀਆਂ ਨੇ ਜਿਹੜੇ ਕੈਦ ਤੋਂ ਪਰਤੇ ਸਨ ਪਸਹ ਦਾ ਭੋਜਨ ਖਾਧਾ। ਅਤੇ ਉਨ੍ਹਾਂ ਸਭ ਨੇ ਜਿਨ੍ਹਾਂ ਨੇ ਆਪਣੇ-ਆਪ ਨੂੰ ਇਸ ਧਰਤੀ ਦੀਆਂ ਹੋਰਨਾਂ ਦੀਆਂ ਨਾਪਾਕ ਚੀਜਾਂ ਤੋਂ ਸ਼ੁੱਧ ਬਣਾਇਆ ਸੀ, ਜੋ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਤਲਾਸ਼ ਵਿੱਚ ਸਨ, ਉਨ੍ਹਾਂ ਨੇ ਵੀ ਆਪਸ ਵਿੱਚ ਸਾਂਝਾ ਕੀਤਾ। 22 ਉਨ੍ਹਾਂ ਨੇ ਆਨੰਦ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਸ਼ ਕੀਤਾ ਸੀ ਅਤੇ ਅੱਸ਼ੂਰ ਦੇ ਪਾਤਸਾਹ ਦਾ ਮਨ ਫ਼ੇਰ ਦਿੱਤਾ ਸੀ। ਇਸ ਲਈ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਬਨਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ।

Footnotes

  1. ਅਜ਼ਰਾ 6:15 ਅਦਾਰ ਫਰਵਰੀ ਦਾ ਮਹੀਨਾ।