Add parallel Print Page Options

ਇਸਰਾਏਲ ਦੇ ਸਾਰੇ ਲੋਕਾਂ ਦੇ ਨਾਉਂ ਉਨ੍ਹਾਂ ਦੀਆਂ ਕੁਲ ਪੱਤ੍ਰੀਆਂ ਵਿੱਚ ਲਿਖੇ ਹੋਏ ਹਨ। ਅਤੇ ਉਨ੍ਹਾਂ ਘਰਾਣਿਆਂ ਦਾ ਇਤਹਾਸ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।

ਯਰੂਸ਼ਲਮ ਵਿੱਚਲੇ ਲੋਕ

ਯਹੂਦਾਹ ਦੇ ਲੋਕਾਂ ਨੂੰ ਕੈਦੀ ਬਣਾ ਕੇ ਜ਼ਬਰਦਸਤੀ ਬਾਬਲ ਨੂੰ ਭੇਜਿਆ ਗਿਆ। ਉਸਦਾ ਕਾਰਣ ਇਹ ਸੀ ਕਿ ਉਹ ਪਰਮੇਸ਼ੁਰ ਨਾਲ ਵਫ਼ਾਦਾਰ ਤੇ ਸੱਚੇ ਨਹੀਂ ਸਨ ਰਹੇ। ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਅਤੇ ਆਪਣੇ ਸ਼ਹਿਰ ਵਿੱਚ ਵੱਸਦੇ ਸਨ ਉਹ ਇਸਰਾਏਲੀ, ਜਾਜਕ, ਲੇਵੀ ਅਤੇ ਮੰਦਰ ਵਿੱਚ ਸੇਵਾ ਕਰਨ ਵਾਲੇ ਸੇਵਕ ਸਨ।

ਇਹ ਲੋਕ ਯਹੂਦਾਹ, ਬਿਨਯਾਮੀਨ, ਅਫ਼ਰਾਈਮ ਵਿੱਚੋਂ, ਮਨੱਸ਼ੀਆਂ ਵਿੱਚੋਂ ਸਨ ਜੋ ਕਿ ਯਰੂਸ਼ਲਮ ਵਿੱਚ ਵੱਸਦੇ ਸਨ।

ਊਥਈ ਅੰਮੀਹੂਦ ਦਾ ਪੁੱਤਰ ਸੀ ਤੇ ਅੰਮੀਹੂਦ ਆਮਰੀ ਦਾ। ਆਮਰੀ ਅੱਗੋਂ ਇਮਰੀ ਦਾ ਪੁੱਤਰ ਤੇ ਇਮਰੀ ਬਾਨੀ ਦਾ ਪੁੱਤਰ ਸੀ ਅਤੇ ਬਾਨੀ ਫ਼ਰਸ ਦੇ ਉੱਤਰਾਧਿਕਾਰੀਆਂ ਚੋ ਸੀ ਅਤੇ ਫ਼ਰਸ ਯਹੂਦਾਹ ਦਾ ਪੁੱਤਰ ਸੀ।

ਸ਼ੀਲੋਨੀਆਂ ਵਿੱਚੋਂ ਜਿਹੜੇ ਯਰੂਸ਼ਲਮ ਵਿੱਚ ਵੱਸਦੇ ਸਨ-ਅਸਾਯਾਹ ਪਹਿਲੋਠਾ ਪੁੱਤਰ ਸੀ ਤੇ ਅਸਾਯਾਹ ਦੇ ਪੁੱਤਰ ਅੱਗੋਂ ਸਨ।

ਜ਼ਰਹ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ: ਯਊੇਏਲ ਤੇ ਉਨ੍ਹਾਂ ਦੇ ਸੰਬੰਧੀ ਕੁਲ ਮਿਲਾ ਕੇ ਉੱਥੇ ਗਿਣਤੀ ਵਿੱਚ 690 ਸਨ।

ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਵਿੱਚੋਂ ਸੱਲੂ ਮਸ਼ੁੱਲਾਮ ਦਾ ਪੁੱਤਰ ਹੋਦਵਯਾਹ ਦਾ ਪੁੱਤਰ ਤੇ ਉਹ ਹਸਨੂਆਹ ਦਾ ਪੁੱਤਰ ਸੀ। ਯਿਬਨਯਾਹ ਯਰੋਹਾਮ ਦਾ ਪੁੱਤਰ ਸੀ। ਏਲਾਹ ਉੱਜ਼ੀ ਦਾ ਪੁੱਤਰ ਸੀ ਤੇ ਉੱਜ਼ੀ ਮਿਕਰੀ ਦਾ। ਅਤੇ ਮਸ਼ੁੱਲਾਮ ਸ਼ਫ਼ਟਯਾਹ ਦਾ ਪੁੱਤਰ ਸੀ ਅਤੇ ਸ਼ਫ਼ਟਯਾਹ ਰਊੇਏਲ ਦਾ ਤੇ ਰਊੇਏਲ ਯਿਬਨੀਯਾਹ ਦਾ ਪੁੱਤਰ। ਬਿਨਯਾਮੀਨ ਦੀ ਕੁਲ ਪੱਤ੍ਰੀ ਤੋਂ ਇਹ ਪਤਾ ਲਗਦਾ ਹੈ ਕਿ ਉਨ੍ਹਾਂ ਵਿੱਚੋਂ 956 ਯਰੂਸ਼ਲਮ ਵਿੱਚ ਵੱਸਦੇ ਸਨ ਤੇ ਇਹ ਮਨੁੱਖ ਆਪਣੇ-ਆਪਣੇ ਘਰਾਣਿਆਂ ਦੇ ਮੁਖੀਏ ਸਨ।

10 ਜਾਜਕਾਂ ਵਿੱਚੋਂ ਯਰੂਸ਼ਲਮ ਵਿੱਚ ਜਿਹੜੇ ਵੱਸਦੇ ਸਨ ਉਹ ਇਵੇਂ ਸਨ: ਯਦਅਯਾਹ, ਯਹੋਯਾਰੀਬ, ਯਾਕੀਨ ਅਤੇ ਅਜ਼ਰਯਾਹ। 11 ਅਜ਼ਰਯਾਹ ਹਿਲਕੀਯਾਹ ਦਾ ਪੁੱਤਰ ਸੀ ਅਤੇ ਹਿਲਕੀਯਾਹ ਮਸ਼ੁੱਲਾਮ ਦਾ ਪੁੱਤਰ। ਮਸ਼ੁੱਲਾਮ ਸਾਦੋਕ ਦਾ ਪੁੱਤਰ ਸੀ ਤੇ ਸਾਦੋਕ ਮਰਾਯੋਥ ਦਾ ਤੇ ਮਰਾਯੋਥ ਅਹੀਟੂਬ ਦਾ ਪੁੱਤਰ ਸੀ। ਅਹੀਟੂਬ ਪਰਮੇਸ਼ੁਰ ਦੇ ਮੰਦਰ ਦੀ ਜਿੰਮੇਵਾਰੀ ਦਾ ਇੱਕ ਮਹੱਤਵਪੂਰਣ ਅਫ਼ਸਰ ਸੀ। 12 ਤੇ ਯਰੋਹਾਮ ਦਾ ਪੁੱਤਰ ਅਦਾਯਾਹ ਵੀ ਸੀ। ਯਹੋਰਾਮ ਪਸ਼ਹੂਰ ਦਾ ਪੁੱਤਰ ਅਤੇ ਪਸ਼ਹੂਰ ਮਲਕੀਯਾਹ ਦਾ ਪੁੱਤਰ ਸੀ। ਅਤੇ ਉੱਥੇ ਅਦੀਏਲ ਦਾ ਪੁੱਤਰ ਮਅਸਈ ਵੀ ਸੀ। ਅਦੀਏਲ ਯਹਜ਼ੇਰਾਹ ਦਾ ਪੁੱਤਰ ਸੀ। ਯਹਜ਼ੇਰਾਹ ਮਸ਼ੁੱਲਾਮ ਦਾ ਪੁੱਤਰ ਤੇ ਮਸ਼ੁੱਲਾਮ ਮਸ਼ਿੱਲੇਮਿਥ ਦਾ ਪੁੱਤਰ ਤੇ ਮਸ਼ਿੱਲੇਮਿਥ ਇੰਮੇਰ ਦਾ ਪੁੱਤਰ ਸੀ।

13 ਉੱਥੇ 1,760 ਜਾਜਕ ਸਨ ਅਤੇ ਉਹ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ ਅਤੇ ਉਹ ਪਰਮੇਸ਼ੁਰ ਦੇ ਮੰਦਰ ਦੀ ਸੇਵਾ-ਸੰਭਾਲ ਲਈ ਜਿੰਮੇਵਾਰ ਸਨ।

14 ਇਹ ਲੇਵੀ ਪਰਿਵਾਰ-ਸਮੂਹ ਦੇ ਉਹ ਲੋਕ ਹਨ ਜਿਹੜੇ ਯਰੂਸ਼ਲਮ ਵਿੱਚ ਵੱਸਦੇ ਸਨ: ਹਸ਼ੂਬ ਦਾ ਪੁੱਤਰ ਸ਼ਮਅਯਾਹ ਸੀ। ਹਸ਼ੂਬ ਅਜ਼ਰੀਕਾਮ ਦਾ ਪੁੱਤਰ ਸੀ। ਅਜ਼ਰੀਕਾਮ ਹਸ਼ਬਯਾਹ ਦਾ ਪੁੱਤਰ ਸੀ। ਹਸ਼ਬਯਾਹ ਮਰਾਰੀ ਦਾ ਉੱਤਰਾਧਿਕਾਰੀ ਸੀ। 15 ਹੋਰ ਯਰੂਸ਼ਲਮ ਵਿੱਚ ਰਹਿਣ ਵਾਲਿਆਂ ਵਿੱਚੋਂ ਬਕਬਕਰ, ਹਰਸ਼, ਗਾਲਲ ਅਤੇ ਮੱਤਨਯਾਹ ਸਨ। ਮੱਤਨਯਾਹ ਮੀਕਾ ਦਾ ਪੁੱਤਰ ਸੀ ਤੇ ਮੀਕਾ ਜ਼ਿਕਰੀ ਦਾ ਤੇ ਜ਼ਿਕਰੀ ਆਸਫ਼ ਦਾ ਪੁੱਤਰ। 16 ਓਬਦਯਾਹ ਸ਼ਮਅਯਾਹ ਦਾ ਪੁੱਤਰ ਸੀ। ਸ਼ਮਅਯਾਹ ਗਾਲਾਲ ਦਾ ਪੁੱਤਰ ਸੀ। ਗਾਲਾਲ ਯਦੂਥੂਨ ਦਾ ਪੁੱਤਰ ਸੀ। ਬਰਕਯਾਹ ਆਸਾ ਦਾ ਪੁੱਤਰ ਸੀ। ਆਸਾ ਅਲਕਾਨਾਹ ਦਾ ਪੁੱਤਰ ਸੀ। ਬਰਕਯਾਹ ਨਟੋਫ਼ਾਥੀ ਲੋਕਾਂ ਦੇ ਨੇੜੇ ਦੇ ਛੋਟੇ ਨਗਰਾਂ ਵਿੱਚ ਰਹਿੰਦਾ ਸੀ।

17 ਯਰੂਸ਼ਲਮ ਵਿੱਚ ਜਿਹੜੇ ਦਰਬਾਨ ਰਹਿੰਦੇ ਸਨ ਉਨ੍ਹਾਂ ਦੇ ਨਾਂ ਇਵੇਂ ਹਨ: ਸ਼ੱਲੂਮ, ਅੱਕੂਬ, ਟਲਮੋਨ ਅਤੇ ਅਹੀਮਾਨ ਅਤੇ ਉਨ੍ਹਾਂ ਦੇ ਰਿਸ਼ਤੇਦਾਰ। ਸ਼ੱਲੂਮ ਉਨ੍ਹਾਂ ਦਾ ਮੁਖੀਆ ਸੀ। 18 ਇਹ ਮਨੁੱਖ ਪਾਤਸ਼ਾਹ ਦੇ ਫ਼ਾਟਕ ਦੇ ਪੂਰਬੀ ਹਿੱਸੇ ਵੱਲ ਖੜ੍ਹੇ ਹੁੰਦੇ ਸਨ। ਇਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚਲੇ ਦਰਬਾਨ ਸਨ। 19 ਸ਼ੱਲੂਮ ਕੋਰੇ ਦਾ ਪੁੱਤਰ ਸੀ। ਕੋਰੇ ਅਬਯਾਸਾਫ਼ ਦਾ ਪੁੱਤਰ ਸੀ। ਅਬਯਾਸਾਫ਼ ਕੋਰਹ ਦਾ ਪੁੱਤਰ ਸੀ। ਸ਼ੱਲੂਮ ਅਤੇ ਉਸ ਦੇ ਭਰਾ ਕੋਰਹ ਦੇ ਪਰਿਵਾਰ-ਸਮੂਹ ਵਿੱਚੋਂ ਦਰਬਾਨ ਸਨ। ਉਨ੍ਹਾਂ ਦਾ ਕੰਮ ਆਪਣੇ ਪੁਰਖਿਆਂ ਵਾਂਗ ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰਾਖੀ ਕਰਨਾ ਸੀ। ਇਨ੍ਹਾਂ ਦੇ ਪੁਰਖਿਆਂ ਦਾ ਕਾਰਜ ਵੀ ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰੱਖਵਾਲੀ ਦਾ ਕਾਰਨਾ ਸੀ। 20 ਪਹਿਲੇ ਸਮੇਂ ਵਿੱਚ ਫ਼ੀਨਹਾਸ ਇਨ੍ਹਾਂ ਦਰਬਾਨਾਂ ਦਾ ਮੁਖੀਆ ਸੀ ਫ਼ੀਨਹਾਸ ਅਲਆਜ਼ਾਰ ਦਾ ਪੁੱਤਰ ਸੀ ਤੇ ਯਹੋਵਾਹ ਫ਼ੀਨਹਾਸ ਵੱਲ ਸੀ। 21 ਮਸ਼ਲਮਯਾਹ ਦਾ ਪੁੱਤਰ ਜ਼ਕਰਯਾਹ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਦਾ ਦਰਬਾਨ ਸੀ।

22 ਕੁੱਲ, ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰੱਖਵਾਲੀ ਲਈ 212 ਆਦਮੀ ਚੁਣੇ ਗਏ ਸਨ। ਉਨ੍ਹਾਂ ਦੇ ਨਾਂ ਉਨ੍ਹਾਂ ਦੇ ਛੋਟੇ ਨਗਰਾਂ ਵਿੱਚ ਉਨ੍ਹਾਂ ਦੇ ਪਰਿਵਾਰਾਂ ਦੇ ਇਤਹਾਸ ਵਿੱਚ ਦਰਜ ਕੀਤੇ ਗਏ ਸਨ। ਦਾਊਦ ਅਤੇ ਸ਼ਮੂਏਲ ਨਬੀ ਨੇ ਉਨ੍ਹਾਂ ਨੂੰ ਚੁਣਿਆ ਕਿਉਂ ਕਿ ਉਹ ਭਰੋਸੇ ਯੋਗ ਸਨ। 23 ਇਨ੍ਹਾਂ ਦਰਬਾਨਾਂ ਅਤੇ ਇਨ੍ਹਾਂ ਦੇ ਉੱਤਰਾਧਿਕਾਰੀਆਂ ਦੀ ਜਿੰਮੇਵਾਰੀ ਯਹੋਵਾਹ ਦੇ ਘਰ ਦੇ ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰਾਖੀ ਕਰਨੀ ਸੀ। 24 ਉਸ ਦੇ ਚਾਰੋ-ਪਾਸੇ ਫ਼ਾਟਕ ਸਨ: ਪੂਰਬੀ, ਪੱਛਮੀ, ਉੱਤਰੀ ਅਤੇ ਦੱਖਣੀ ਚਾਰੋ ਦਿਸ਼ਾਵਾਂ ਵੱਲ। 25 ਦਰਬਾਨਾਂ ਦੇ ਸੰਬੰਧੀ ਜਿਹੜੇ ਕਿ ਛੋਟੇ ਨਗਰਾਂ ਵਿੱਚ ਵੱਸਦੇ ਸਨ ਉਨ੍ਹਾਂ ਨੂੰ ਵੀ ਕਦੇ-ਕਦੇ ਦਰਬਾਨਾਂ ਦੀ ਮਦਦ ਕਰਨ ਲਈ ਆਉਣਾ ਪੈਂਦਾ ਅਤੇ ਉਹ ਜਦ ਵੀ ਆਉਂਦੇ ਤਾਂ ਦਰਬਾਨਾਂ ਦੀ ਹਰ ਵਾਰ 7 ਦਿਨਾਂ ਲਈ ਮਦਦ ਕਰਦੇ।

26 ਚਾਰ ਦਰਬਾਨ ਅਜਿਹੇ ਸਨ ਜੋ ਬਾਕੀ ਦਰਬਾਨਾਂ ਦੇ ਆਗੂ ਸਨ। ਇਹ ਮਨੁੱਖ ਲੇਵੀ ਸਨ। ਇਨ੍ਹਾਂ ਦਾ ਕਾਰਜ ਕਮਰਿਆਂ ਦੀ ਦੇਖ ਸੰਭਾਲ ਅਤੇ ਪਰਮੇਸ਼ੁਰ ਦੇ ਮੰਦਰ ਦੇ ਖਜ਼ਾਨੇ ਦੀ ਰੱਖਵਾਲੀ ਕਰਨਾ ਸੀ। 27 ਅਤੇ ਉਹ ਸਾਰੀ ਰਾਤ ਪਰਮੇਸ਼ੁਰ ਦੇ ਮੰਦਰ ਦੀ ਰੱਖਵਾਲੀ ਕਰਦੇ ਸਨ। ਅਤੇ ਹਰ ਸਵੇਰ ਨੂੰ ਪਰਮੇਸ਼ੁਰ ਦੇ ਮੰਦਰ ਦੇ ਕਿਵਾੜ ਖੋਲਣ ਦੀ ਜਿੰਮੇਵਾਰੀ ਵੀ ਉਨ੍ਹਾਂ ਦੀ ਸੀ।

28 ਕੁਝ ਦਰਬਾਨਾਂ ਦਾ ਕੰਮ ਮੰਦਰ ਦੀ ਸੇਵਾ ਵਿੱਚ ਵਰਤੇ ਭਾਂਡਿਆਂ ਦੀ ਦੇਖਭਾਲ ਦਾ ਸੀ। ਜਦੋਂ ਇਹ ਬਰਤਨ ਅੰਦਰ ਲਿਆਏ ਜਾਂਦੇ ਤਾਂ ਉਹ ਇਨ੍ਹਾਂ ਦੀ ਗਿਣਤੀ ਕਰਕੇ ਰੱਖਦੇ ਤੇ ਬਾਹਰ ਕੱਢਣ ਲੱਗਿਆਂ ਮੁੜ ਇਨ੍ਹਾਂ ਦੀ ਗਿਣਤੀ ਕਰਦੇ। 29 ਬਾਕੀ ਦਰਬਾਨਾਂ ਦਾ ਕੰਮ ਉੱਥੋਂ ਦੇ ਸਜਾਵਟੀ ਸਮਾਨ ਅਤੇ ਖਾਸ ਭਾਂਡਿਆਂ ਦੀ ਦੇਖ-ਭਾਲ ਕਰਨਾ ਸੀ। ਇਨ੍ਹਾਂ ਤੋਂ ਇਲਾਵਾ ਉਹ ਆਟੇ, ਮੈਅ, ਤੇਲ, ਧੂਫ਼, ਅਤੇ ਖਾਸ ਤੇਲ ਦੀ ਦੇਖ-ਭਾਲ ਕਰਦੇ ਸਨ। 30 ਪਰ ਖਾਸ ਤੇਲ ਨੂੰ ਮਿਲਾਉਣ ਦੀ ਜਿੰਮੇਵਾਰੀ ਸਿਰਫ ਜਾਜਕਾਂ ਦੀ ਸੀ।

31 ਉੱਥੇ ਇੱਕ ਮਤਿੱਥਯਾਹ ਨਾਂ ਦਾ ਲੇਵੀ ਆਦਮੀ ਸੀ ਜਿਸਦਾ ਕੰਮ ਭੇਟਾ ਦੀ ਰੋਟੀ ਤੰਦੂਰ ਕਰਨ ਦਾ ਸੀ। ਮਤਿੱਥਯਾਹ ਸ਼ੱਲੁਮ ਦਾ ਪਹਿਲੋਠਾ ਪੁੱਤਰ ਸੀ ਅਤੇ ਸ਼ੱਲੁਮ ਕੁਰਹ ਦੇ ਘਰਾਣੇ ਵਿੱਚੋਂ ਸੀ। 32 ਅਤੇ ਕਹਾਥੀਆਂ ਦੇ ਘਰਾਣੇ ਵਿੱਚੋਂ ਕੁਝ ਦਰਬਾਨਾਂ ਦਾ ਕਾਰਜ ਚੜ੍ਹਤ ਦੀ ਰੋਟੀ ਹਰ ਸਬਤ ਨੂੰ ਤਿਆਰ ਕਰਨ ਦਾ ਸੀ।

33 ਉਹ ਲੇਵੀ ਜਿਹੜੇ ਕਿ ਗਵੈਯੇ ਸਨ ਅਤੇ ਆਪਣੇ-ਆਪਣੇ ਘਰਾਣਿਆਂ ਦੇ ਮੁਖੀਏ ਸਨ ਉਹ ਮੰਦਰ ਵਿੱਚ ਕਮਰੇ ਜਿਹੜੇ ਬਣੇ ਹੋਏ ਸਨ, ਉੱਥੇ ਹੀ ਰਹਿੰਦੇ ਸਨ। ਉਨ੍ਹਾਂ ਨੂੰ ਹੋਰ ਕੋਈ ਕੰਮ ਕਰਨ ਨੂੰ ਨਹੀਂ ਸੀ ਦਿੰਦੇ ਕਿਉਂ ਕਿ ਉਨ੍ਹਾਂ ਦਾ ਦਿਨ-ਰਾਤ ਮੰਦਰ ਵਿੱਚਲੇ ਕੰਮਾਂ ’ਚ ਰੁਝੇ ਰਹਿੰਦੇ ਸਨ।

34 ਇਹ ਸਾਰੇ ਲੇਵੀ ਆਪਣੇ ਘਰਾਣਿਆਂ ਦੇ ਮੁਖੀਏ ਸਨ। ਇਹ ਆਪੋ-ਆਪਣੀਆਂ ਪੀੜ੍ਹੀਆ ਵਿੱਚ ਮੁਖੀਏ ਰਹੇ ਅਤੇ ਇਹ ਸਭ ਯਰੂਸ਼ਲਮ ਵਿੱਚ ਹੀ ਵੱਸਦੇ ਸਨ।

ਸ਼ਾਊਲ ਪਾਤਸ਼ਾਹ ਦੇ ਘਰਾਣੇ ਦਾ ਇਤਹਾਸ

35 ਯਈੇਏਲ ਗਿਬਓਨ ਦਾ ਪਿਤਾ ਸੀ ਅਤੇ ਉਹ ਗਿਬਓਨ ਦੇ ਸ਼ਹਿਰ ਵਿੱਚ ਹੀ ਵੱਸਦਾ ਸੀ ਅਤੇ ਉਸਦੀ ਬੀਵੀ ਦਾ ਨਾਂ ਮਅਕਾਹ ਸੀ। 36 ਯਈੇਏਲ ਦਾ ਪਹਿਲੋਠਾ ਪੁੱਤਰ ਅਬਦੋਨ ਸੀ ਅਤੇ ਉਸ ਦੇ ਬਾਕੀ ਪੁੱਤਰ ਸੂਰ, ਕੀਸ਼, ਬਅਲ, ਗੇਰ, ਨਾਦਾਬ, 37 ਗਦੋਰ, ਅਹਯੋ, ਜ਼ਕਾਰਯਾਹ ਅਤੇ ਮਿਕਲੋਥ ਸਨ। 38 ਮਿਕਲੋਥ ਸ਼ਿਮਆਮ ਦਾ ਪਿਤਾ ਸੀ ਅਤੇ ਯਈੇਏਲ ਦਾ ਪਰਿਵਾਰ ਯਰੂਸ਼ਲਮ ਵਿੱਚ ਆਪਣੇ ਰਿਸ਼ਤੇਦਾਰਾਂ ਦੇ ਕਰੀਬ ਹੀ ਵੱਸਦਾ ਸੀ।

39 ਕੀਸ਼ ਦਾ ਪਿਤਾ ਨੇਰ ਸੀ ਤੇ ਕੀਸ਼ ਸ਼ਾਊਲ ਦਾ ਪਿਤਾ ਅਤੇ ਸ਼ਾਊਲ ਯੋਨਾਥਾਨ ਦਾ, ਮਾਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਆਲ ਦਾ ਪਿਤਾ ਸੀ।

40 ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਤੇ ਮਰੀਬ-ਬਅਲ ਮੀਕਾਹ ਦਾ ਪਿਤਾ।

41 ਮੀਕਾਹ ਦੇ ਪੀਥੋਨ, ਮਲਕ ਤਹਰੇਆ ਅਤੇ ਆਹਜ਼ ਪੁੱਤਰ ਸਨ। 42 ਆਹਜ਼ ਯਦਹ ਦਾ ਪਿਤਾ ਸੀ ਅਤੇ ਯਦਹ ਯਰਾਹ ਦਾ ਪਿਤਾ ਸੀ। ਯਾਰਾਹ ਆਲਮਥ , ਅਜ਼ਮਾਵਥ ਤੇ ਜ਼ਿਮਰੀ ਦਾ ਪਿਤਾ ਸੀ ਤੇ ਜ਼ਿਮਰੀ ਮੋਸਾ ਦਾ ਪਿਤਾ ਸੀ। 43 ਮੋਸਾ ਬਿਨਆ ਦਾ ਪਿਤਾ ਸੀ। ਰਫ਼ਾਯਾਹ ਬਿਨਆ ਦਾ ਪੁੱਤਰ ਸੀ। ਅਲਆਸਾਹ ਰਫ਼ਾਯਾਹ ਦਾ ਪੁੱਤਰ ਸੀ। ਆਸੇਲ ਅਲਆਸਾਹ ਦਾ ਪੁੱਤਰ ਸੀ।

44 ਆਸੇਲ ਦੇ ਅਗਾਂਹ ਪੁੱਤਰ ਸਨ। ਉਨ੍ਹਾਂ ਦੇ ਨਾਉਂ ਅਜ਼ਰੀਕਾਮ, ਬੋਕਰੂ, ਇਸ਼ਮਾਏਲ, ਸ਼ਅਰਯਾਹ, ਓਬਦਯਾਹ ਅਤੇ ਹਾਨਨ ਸਨ। ਇਹ ਸਭ ਆਸੇਲ ਦੀ ਔਲਾਦ ਸੀ।