Add parallel Print Page Options

ਜਿਉਂਦਾ ਪੱਥਰ ਅਤੇ ਪਵਿੱਤਰ ਲੋਕ

ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ।

Read full chapter

ਉਦੋਁ ਤੱਕ ਮੇਰੇ ਹੋਠ ਮਾੜੀਆਂ ਗੱਲਾਂ ਨਹੀਂ ਬੋਲਣਗੇ
    ਤੇ ਮੇਰੀ ਜ਼ਬਾਨ ਕਦੇ ਵੀ ਝੂਠ ਨਹੀਂ ਬੋਲੇਗੀ।

Read full chapter

ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ।
    ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?
ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ?
    ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ।
ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ
    ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ।

Read full chapter

ਉਹ ਵਿਅਕਤੀ ਵੜਭਾਗਾ ਹੈ
    ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ।
    ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।

Read full chapter

13 ਇਸਰਾਏਲ ਦੇ ਬਚੇ ਹੋਏ ਮਨੁੱਖ ਬਦੀ ਨਾ ਕਰਣਗੇ ਤੇ ਨਾ ਹੀ ਉਹ ਝੂਠ ਬੋਲਣਗੇ ਅਤੇ ਨਾ ਹੀ ਫ਼ਰੇਬ ਨਾਲ ਲੋਕਾਂ ਨੂੰ ਲੁੱਟਣਗੇ। ਉਹ ਤਾਂ ਪਤਨੀਆਂ ਭੇਡਾਂ ਵਾਂਗ ਚਰਨਗੇ ਅਤੇ ਲੰਮੇ ਪੈ ਜਾਣਗੇ। ਤੇ ਕੋਈ ਵੀ ਉਨ੍ਹਾਂ ਨੂੰ ਤੰਗ ਨਾ ਕਰੇਗਾ।”

Read full chapter

24 ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”

Read full chapter

ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ।

Read full chapter

25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” [a] ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।

Read full chapter

ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।

Read full chapter

10 ਪੋਥੀਆਂ ਦਾ ਕਥਨ ਹੈ,

“ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ
    ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ,
ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ
    ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।

Read full chapter

ਇਹ ਲੋਕ ਝੂਠ ਬੋਲਣ ਦੇ ਦੋਸ਼ੀ ਨਹੀਂ ਸਨ। ਇਹ ਲੋਕ ਬਿਨਾ ਕਿਸੇ ਦੋਸ਼ ਤੋਂ ਸਨ।

Read full chapter