Add parallel Print Page Options

ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ। ਅਬਰਾਹਾਮ ਨੇ ਆਖਿਆ, “ਸ਼੍ਰੀਮਾਨ ਜੀਓ, ਕੁਝ ਸਮਾਂ ਮੇਰੇ ਨਾਲ, ਆਪਣੇ ਨੌਕਰ, ਨਾਲ ਠਹਿਰੋ। ਮੈਂ ਤੁਹਾਡੇ ਚਰਨ ਧੋਣ ਲਈ ਕੁਝ ਪਾਣੀ ਲਿਆਉਂਦਾ ਹਾਂ। ਤੁਸੀਂ ਰੁੱਖਾਂ ਹੇਠਾਂ ਆਰਾਮ ਕਰ ਸੱਕਦੇ ਹੋਂ। ਮੈਂ ਤੁਹਾਡੇ ਲਈ ਕੁਝ ਭੋਜਨ ਲਿਆਉਂਦਾ ਹਾਂ ਅਤੇ ਤੁਸੀਂ ਰੱਜ ਕੇ ਛਕੋ। ਫ਼ੇਰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।”

ਤਿੰਨਾਂ ਆਦਮੀਆਂ ਨੇ ਆਖਿਆ, “ਚੰਗੀ ਗੱਲ ਹੈ। ਅਸੀਂ ਓਵੇਂ ਹੀ ਕਰਾਂਗੇ ਜਿਵੇਂ ਤੂੰ ਆਖਦਾ ਹੈਂ।”

Read full chapter

ਲੂਤ ਦੇ ਮਹਿਮਾਨ

19 ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ। ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।”

ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।”

ਪਰ ਲੂਤ ਉਨ੍ਹਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦਾ ਰਿਹਾ। ਇਸ ਲਈ ਦੂਤ ਲੂਤ ਦੇ ਘਰ ਜਾਣ ਲਈ ਰਾਜ਼ੀ ਹੋ ਗਏ। ਉਹ ਲੂਤ ਦੇ ਘਰ ਗਏ। ਲੂਤ ਨੇ ਉਨ੍ਹਾਂ ਨੂੰ ਕੁਝ ਖਾਣ-ਪੀਣ ਵਾਸਤੇ ਦਿੱਤਾ। ਲੂਤ ਨੇ ਦੂਤਾਂ ਲਈ ਰੋਟੀ ਪਕਾਈ ਅਤੇ ਉਨ੍ਹਾਂ ਨੇ ਭੋਜਨ ਕਰ ਲਿਆ।

Read full chapter

22 ਜਦੋਂ ਊਠ ਪਾਣੀ ਪੀ ਹਟੇ, ਉਸ ਨੇ ਰਿਬਕਾਹ ਨੂੰ 1/5 ਔਂਸ ਦੀ ਇੱਕ ਸੋਨੇ ਦੀ ਅੰਗੂਠੀ ਦਿੱਤੀ। ਉਸ ਨੇ ਉਸ ਨੂੰ ਸੋਨੇ ਦੇ ਦੋ ਬਾਜੂਬੰਦ ਵੀ ਦਿੱਤੇ ਜਿਨ੍ਹਾਂ ਚੋਂ ਹਰੇਕ ਦਾ ਵਜ਼ਨ 4 ਔਂਸ ਸੀ। 23 ਨੌਕਰ ਨੇ ਪੁੱਛਿਆ, “ਤੇਰੇ ਪਿਤਾ ਦਾ ਕੀ ਨਾਮ ਹੈ? ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਮੇਰੇ ਟੋਲੇ ਲਈ ਸੌਣ ਦੀ ਥਾਂ ਹੈ?”

24 ਰਿਬਕਾਹ ਨੇ ਜਵਾਬ ਦਿੱਤਾ, “ਮੇਰੇ ਪਿਤਾ ਦਾ ਨਾਮ ਬਥੂਏਲ ਹੈ ਜਿਹੜਾ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਹੈ।” 25 ਫ਼ੇਰ ਉਸ ਨੇ ਆਖਿਆ, “ਅਤੇ ਹਾਂ, ਸਾਡੇ ਕੋਲ ਤੁਹਾਡੇ ਊਠਾਂ ਲਈ ਤੂੜੀ ਵੀ ਹੈ ਅਤੇ ਸੌਣ ਦੀ ਥਾਂ ਵੀ।”

Read full chapter

20 ਇਸ ਲਈ ਰਊਏਲ ਨੇ ਆਪਣੀਆਂ ਧੀਆਂ ਨੂੰ ਆਖਿਆ, “ਕਿੱਥੇ ਹੈ ਉਹ ਆਦਮੀ? ਤੁਸੀਂ ਉਸ ਨੂੰ ਛੱਡ ਕੇ ਕਿਉਂ ਆ ਗਈਆਂ? ਉਸ ਨੂੰ ਇੱਥੋਂ ਸੱਦੋ ਅਤੇ ਉਸ ਨੂੰ ਸਾਡੇ ਨਾਲ ਖਾਣਾ ਖੁਆਓ।”

Read full chapter

15 ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬੱਕਰਾ ਰਿੰਨਣਾ ਚਾਹੁੰਦੇ ਹਾਂ।”

Read full chapter

ਇੱਕ ਲੇਵੀ ਆਦਮੀ ਅਤੇ ਉਸਦੀ ਦਾਸੀ

19 ਉਸ ਸਮੇਂ ਇਸਰਾਏਲੀ ਲੋਕਾਂ ਦਾ ਕੋਈ ਰਾਜਾ ਨਹੀਂ ਸੀ।

ਉੱਥੇ ਇੱਕ ਲੇਵੀ ਅਦਮੀ ਸੀ ਜਿਹੜਾ ਦੂਰ ਸਾਰੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ, ਉਸ ਆਦਮੀ ਦੀ ਇੱਕ ਨੌਕਰਾਣੀ ਸੀ ਜਿਹੜੀ ਉਸ ਲਈ ਪਤਨੀ ਵਰਗੀ ਹੀ ਸੀ। ਉਹ ਦਾਸੀ ਯਹੂਦਾਹ ਦੇਸ਼ ਦੇ ਬੈਤਲਹਮ ਸ਼ਹਿਰ ਦੀ ਸੀ। ਪਰ ਉਸਦੀ ਦਾਸੀ ਦਾ ਲੇਵੀ ਆਦਮੀ ਨਾਲ ਝਗੜਾ ਹੋ ਗਿਆ। ਉਹ ਉਸ ਨੂੰ ਛੱਡ ਕੇ ਵਾਪਸ ਆਪਣੇ ਪਿਤਾ ਦੇ ਘਰ ਬੈਤਲਹਮ ਯਹੂਦਾਹ ਚਲੀ ਗਈ। ਉਹ ਉੱਥੇ ਚਾਰ ਮਹੀਨੇ ਠਹਿਰੀ। ਫ਼ੇਰ ਉਸਦਾ ਪਤੀ ਉਸ ਦੇ ਪਿੱਛੇ ਗਿਆ। ਉਹ ਉਸ ਨਾਲ ਨਰਮਾਈ ਨਾਲ ਗੱਲ ਕਰਨਾ ਚਾਹੁੰਦਾ ਸੀ ਤਾਂ ਜੋ ਉਹ ਉਸ ਦੇ ਕੋਲ ਵਾਪਸ ਆ ਜਾਵੇ। ਉਹ ਆਪਣੇ ਨਾਲ ਦੋ ਨੌਕਰ ਅਤੇ ਦੋ ਖੋਤੇ ਲੈ ਗਿਆ। ਲੇਵੀ ਆਦਮੀ ਉਸ ਦੇ ਪਿਤਾ ਦੇ ਘਰ ਗਿਆ। ਉਸ ਦੇ ਪਿਤਾ ਨੇ ਲੇਵੀ ਬੰਦੇ ਨੂੰ ਦੇਖਿਆ ਅਤੇ ਉਸ ਦੇ ਸਵਾਗਤ ਲਈ ਬਾਹਰ ਆਇਆ। ਪਿਤਾ ਬਹੁਤ ਖੁਸ਼ ਸੀ। ਔਰਤ ਦਾ ਪਿਤਾ ਲੇਵੀ ਨੂੰ ਆਪਣੇ ਘਰ ਅੰਦਰ ਲੈ ਗਿਆ। ਲੇਵੀ ਦੇ ਸੌਹਰੇ ਨੇ ਉਸ ਨੂੰ ਠਹਿਰਨ ਲਈ ਆਖਿਆ। ਇਸ ਲਈ ਉਹ ਲੇਵੀ ਬੰਦਾ ਤਿੰਨ ਦਿਨ ਠਹਿਰਿਆ ਰਿਹਾ। ਉਹ ਆਪਣੇ ਸੌਹਰੇ ਦੇ ਘਰ ਹੀ ਖਾਂਦਾ-ਪੀਂਦਾ ਅਤੇ ਸੌਁਦਾ ਰਿਹਾ।

Read full chapter

ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ

27 ਤਦ ਦਾਊਦ ਮਹਨਇਮ ਵਿੱਚ ਪਹੁੰਚਿਆ। ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ ਵੀ ਉਸੇ ਜਗ੍ਹਾ ਸਨ। (ਸ਼ੋਬੀ ਨਾਹਸ਼ ਦਾ ਪੁੱਤਰ, ਅੰਮੋਨੀਆਂ ਦੇ ਰੱਬਾਹ ਤੋਂ ਸੀ। ਮਾਕੀਰ ਜੋ ਕਿ ਅੰਮੀਏਲ ਦਾ ਪੁੱਤਰ ਲੋ-ਦਬਾਰ ਤੋਂ ਸੀ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਸੀ।) 28-29 ਉਨ੍ਹਾਂ ਤਿੰਨਾਂ ਮਨੁੱਖਾਂ ਨੇ ਕਿਹਾ, “ਉਜਾੜ ਵਿੱਚ ਲੋਕ ਭੁੱਖੇ, ਪਿਆਸੇ ਅਤੇ ਥੱਕੇ ਹੋਏ ਹਨ।” ਇਸ ਲਈ ਉਹ ਦਾਊਦ ਲਈ ਅਤੇ ਉਸ ਦੇ ਨਾਲ ਜਿੰਨੇ ਆਦਮੀ ਸਨ ਉਨ੍ਹਾਂ ਲਈ ਬਹੁਤ ਸਾਰਾ ਸਮਾਨ ਲਿਆਏ। ਉਨ੍ਹਾਂ ਨੇ ਉਨ੍ਹਾਂ ਲੋਕਾਂ ਵਾਸਤੇ ਅਤੇ ਦਾਊਦ ਲਈ ਬਿਸਤਰੇ ਭਾਂਡੇ ਤੇ ਕਟੋਰੇ ਕਈ ਤਰ੍ਹਾਂ ਦੇ ਬਰਤਨ ਲਿਆਂਦੇ। ਇਸ ਦੇ ਇਲਾਵਾ ਕਣਕ, ਜੌਂ, ਆਟਾ, ਭੁੰਨੇ ਹੋਏ ਅਨਾਜ, ਰਵਾਂਹ ਦੀਆਂ ਫ਼ਲੀਆਂ, ਮਸਰ, ਭੁੰਨੇ ਹੋਏ ਛੋਲੇ, ਸ਼ਹਿਦ, ਮੱਖਣ, ਭੇਡਾਂ ਅਤੇ ਪਨੀਰ ਆਦਿ ਵਸਤਾਂ ਲਿਆਏ।

Read full chapter

ਸ਼ੂਨੇਮ ਦੀ ਇੱਕ ਔਰਤ ਦਾ ਅਲੀਸ਼ਾ ਨੂੰ ਕਮਰਾ ਦੇਣਾ

ਇੱਕ ਦਿਨ ਅਲੀਸ਼ਾ ਸ਼ੂਨੇਮ ਵੱਲੋਂ ਦੀ ਲੰਘਿਆ। ਉੱਥੇ ਇੱਕ ਮਹੱਤਵਪੂਰਣ ਔਰਤ ਰਹਿੰਦੀ ਸੀ ਜਿਸਨੇ ਅਲੀਸ਼ਾ ਨੂੰ ਰਾਤ ਉੱਥੇ ਠਹਿਰਨ ਤੇ ਆਪਣੇ ਘਰ ਭੋਜਨ ਕਰਨ ਲਈ ਆਖਿਆ। ਤਾਂ ਫ਼ਿਰ ਜਦੋਂ ਵੀ ਅਲੀਸ਼ਾ ਉਸ ਰਾਹ ਤੋਂ ਦੀ ਲੰਘਦਾ ਰੋਟੀ ਖਾਣ ਲਈ ਉਹ ਉਸ ਘਰੇ ਰੁਕ ਜਾਂਦਾ।

ਉਸ ਔਰਤ ਨੇ ਆਪਣੇ ਪਤੀ ਨੂੰ ਕਿਹਾ, “ਵੇਖੋ! ਉਹ ਮਨੁੱਖ ਜਿਸਦਾ ਨਾਂ ਅਲੀਸ਼ਾ ਹੈ, ਜੋ ਕਿ ਅਕਸਰ ਇਸ ਰਾਹ ਤੋਂ ਦੀ ਲੰਘਦਾ ਹੈ, ਪਰਮੇਸ਼ੁਰ ਦਾ ਕੋਈ ਪਵਿੱਤਰ ਮਨੁੱਖ ਹੈ। 10 ਆਪਾਂ ਛੱਤ ਉੱਪਰ ਉਸ ਲਈ ਇੱਕ ਕਮਰਾ ਪਾ ਦੇਈਏ ਅਤੇ ਉਸ ਦੇ ਕਮਰੇ ਵਿੱਚ ਇੱਕ ਮੰਜਾ, ਇੱਕ ਮੇਜ ਤੇ ਕੁਰਸੀ ਅਤੇ ਇੱਕ ਲਾਲਟੇਨ ਰੱਖ ਦੇਈਏ। ਇਉਂ ਫ਼ਿਰ ਉਹ ਜਦੋਂ ਕਦੇ ਵੀ ਇਸ ਰਾਹ ਤੋਂ ਦੀ ਜਾਵੇਗਾ, ਉਹ ਇਸ ਕਮਰੇ ਦੀ ਵਰਤੋਂ ਕਰ ਸੱਕਦਾ ਹੈ।”

Read full chapter

17 ਇਸ ਤੋਂ ਇਲਾਵਾ, ਮੇਰੇ ਕੋਲ 150 ਯਹੂਦੀ ਲੋਕ ਅਤੇ ਅਧਿਕਾਰੀ ਅਤੇ ਹੋਰ ਸਾਡੇ ਆਸੇ-ਪਾਸੇ ਦੀਆਂ ਕੌਮਾਂ ਤੋਂ ਆਏ ਲੋਕ, ਮੇਰੀ ਮੇਜ਼ ਤੇ ਭੋਜਨ ਕਰਦੇ ਸਨ।

Read full chapter

10 ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਖਾਣਾ ਖਾਧਾ।

Read full chapter

15 ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉੱਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ ਸੀ।

Read full chapter

29 ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ।

Read full chapter

ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ(A)

14 ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ। 15 ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸ ਨੇ ਉੱਠ ਕੇ ਉਸਦੀ ਖਾਤਿਰ ਕੀਤੀ।

Read full chapter

ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ(A)

29 ਯਿਸੂ ਅਤੇ ਉਸ ਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡ ਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ। 30 ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ। 31 ਤਾਂ ਯਿਸੂ ਉਸ ਦੇ ਮੰਜੇ ਕੋਲ ਗਿਆ। ਉਸ ਨੇ ਉਸਦਾ ਹੱਥ ਫ਼ੜਕੇ ਉਸ ਨੂੰ ਉੱਠਾਇਆ, ਅਤੇ ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸ ਨੇ ਯਿਸੂ ਦੀ ਸੇਵਾ ਕੀਤੀ।

Read full chapter

ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ(A)

38 ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ [a] ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ। 39 ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।

Read full chapter

Footnotes

  1. ਲੂਕਾ 4:38 ਸ਼ਮਊਨ ਸ਼ਮਊਨ ਦਾ ਦੂਜਾ ਨਾਮ ਪਤਰਸ ਸੀ।

ਇੱਕ ਔਰਤ ਨੇ ਵਿਸ਼ੇਸ਼ ਕੰਮ ਕੀਤਾ(A)

ਜਦੋਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ। ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ।

Read full chapter

ਇੱਕ ਔਰਤ ਵੱਲੋਂ ਵਿਸ਼ੇਸ਼ ਕਾਰਜ(A)

ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਾਰਡ [a] ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਡੋਲ੍ਹ ਦਿੱਤੀ।

Read full chapter

Footnotes

  1. ਮਰਕੁਸ 14:3 ਨਾਰਡ ਇੱਕ ਪੌਦਾ ਜਿਸਦੀ ਜੜ੍ਹਾਂ ਤੋਂ ਅਤਰ ਬਨਾਇਆ।

ਯਿਸੂ ਬੈਤਆਨਿਯਾ ਵਿੱਚ ਆਪਣੇ ਦੋਸਤਾਂ ਨਾਲ(A)

12 ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੌਤ ਤੋਂ ਜਿਵਾਲਿਆ ਸੀ। ਉੱਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ। ਮਰਿਯਮ ਨੇ ਨਰਦ ਦੀ ਜੜ੍ਹ ਤੋਂ ਬਣੇ ਮਹਿੰਗੇ ਅਤਰ ਦਾ ਅੱਧਾ ਸੇਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।

Read full chapter

ਸ਼ਮਊਨ ਫ਼ਰੀਸੀ

36 ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸ ਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ।

Read full chapter

ਮਰਿਯਮ ਅਤੇ ਮਾਰਥਾ

38 ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ।

Read full chapter

ਕੀ ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਯੋਗ ਹੈ?

14 ਇੱਕ ਸਬਤ ਦੇ ਦਿਨ ਯਿਸੂ ਇੱਕ ਪ੍ਰਧਾਨ ਫ਼ਰੀਸੀ ਦੇ ਘਰ ਉਸ ਨਾਲ ਭੋਜਨ ਕਰਨ ਲਈ ਗਿਆ। ਉੱਥੇ ਸਭ ਲੋਕ ਬੜੇ ਧਿਆਨ ਨਾਲ ਯਿਸੂ ਨੂੰ ਵੇਖ ਰਹੇ ਸਨ।

Read full chapter

ਜਦੋਂ ਯਿਸੂ ਉਸ ਥਾਵੇਂ ਅੱਪੜਿਆ, ਉਸ ਉੱਪਰ ਤੱਕਿਆ ਅਤੇ ਜ਼ੱਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸ ਨੂੰ ਆਖਿਆ, “ਜ਼ੱਕੀ, ਜਲਦੀ ਹੇਠਾਂ ਉੱਤਰ ਆ! ਅੱਜ ਮੈਂ ਤੇਰੇ ਘਰ ਰੁਕਣਾ ਹੈ।”

ਜ਼ੱਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸ ਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ। ਸਭ ਲੋਕਾਂ ਨੇ ਇਹ ਨਜ਼ਾਰਾ ਵੇਖਿਆ ਅਤੇ ਉਹ ਸ਼ਿਕਾਇਤ ਕਰਨ ਲੱਗੇ, “ਵੇਖੋ! ਯਿਸੂ ਇੱਕ ਪਾਪੀ ਦੇ ਘਰ ਠਹਿਰਣ ਗਿਆ ਹੈ।”

Read full chapter

29 ਪਰ ਉਨ੍ਹਾਂ ਨੇ ਜੋਰ ਪੂਰਵਕ ਉਸ ਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚੱਲਿਆ ਗਿਆ।

Read full chapter

ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ।

Read full chapter

10 ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਪ੍ਰਵੇਸ਼ ਕਰੋ, ਓਨਾਂ ਚਿਰ ਉੱਥੇ ਹੀ ਰਹੋ ਜਿੰਨਾ ਚਿਰ ਤੁਸੀਂ ਦੂਜੇ ਸ਼ਹਿਰ ਨੂੰ ਨਹੀਂ ਜਾਂਦੇ।

Read full chapter