Add parallel Print Page Options

36 ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ
    ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?

Read full chapter

ਇੱਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।” [a]

Read full chapter

ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ।

ਮਸੀਹ ਪਾਸੋ ਬੇਗਰਜ਼ ਹੋਣਾ ਸਿੱਖੋ

ਆਪਣੇ ਦਰਮਿਆਨ ਉਸੇ ਤਰ੍ਹਾਂ ਦੀ ਮਨੋਬਿਰਤੀ ਰੱਖੋ, ਜੋ ਮਸੀਹ ਯਿਸੂ ਦੀ ਸੀ।

ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ।
ਮਸੀਹ ਪਰਮੇਸ਼ੁਰ ਦੇ ਬਰਾਬਰ ਸੀ।
    ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।
ਇਸ ਦੀ ਜਗ਼੍ਹਾ, ਉਸ ਨੇ ਆਪਣਾ ਸਭ ਕੁਝ ਤਿਆਗ ਦਿੱਤਾ
    ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ
ਇੱਕ ਸੇਵਕ ਵਰਗਾ ਬਣ ਗਿਆ।
    ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸ ਨੇ ਖੁਦ ਨੂੰ ਨਿਮ੍ਰ ਬਣਾਇਆ।
    ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸ ਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।

Read full chapter

ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ।

Read full chapter

22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।

Read full chapter

ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।

Read full chapter

10 ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।

Read full chapter

24 ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।

Read full chapter

34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।

Read full chapter

39 ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ। [a]

Read full chapter

Footnotes

  1. ਮੱਤੀ 22:39 ਹਵਾਲਾ: ਲੇਵੀਆਂ 19:18

ਦੂਜਿਆਂ ਨੂੰ ਪ੍ਰੇਮ ਕਰੋ ਜਿਵੇਂ ਸ਼ਰ੍ਹਾ ਆਖਦੀ ਹੈ

ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹੜਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸ ਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ। ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” [a] ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।” [b] 10 ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ।

Read full chapter