Add parallel Print Page Options

18 ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।

Read full chapter

ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ [a] ਹੈ, ਪ੍ਰਗਟ ਨਹੀਂ ਹੁੰਦਾ।

Read full chapter

Footnotes

  1. 2 ਥੱਸਲੁਨੀਕੀਆਂ ਨੂੰ 2:3 ਨਰਕ ਨਾਲ ਸਬੰਧਿਤ ਅੱਖਰੀ ਤੌਰ ਤੇ, “ਉਹ ਤਬਾਹੀ ਦਾ ਪੁੱਤਰ ਹੈ।”

ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ।

Read full chapter

ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ

ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।

Read full chapter

22 ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।

Read full chapter

13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।

Read full chapter

14 ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ।

Read full chapter

ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।

Read full chapter