Add parallel Print Page Options

41 ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਸਤਰ ਪਹਿਨਾਓ। ਫ਼ੇਰ ਉਨ੍ਹਾਂ ਨੂੰ ਜਾਜਕ ਬਨਾਉਣ ਲਈ ਉਨ੍ਹਾਂ ਉੱਪਰ ਖਾਸ ਤੇਲ ਦਾ ਛਿੜਕਾਉ ਕਰੋ। ਇਹ ਉਨ੍ਹਾਂ ਨੂੰ ਪਵਿੱਤਰ ਬਣਾ ਦੇਵੇਗਾ। ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰਨਗੇ।

Read full chapter

29 “ਉਨ੍ਹਾਂ ਖਾਸ ਕੱਪੜਿਆਂ ਨੂੰ ਬਚਾਕੇ ਰੱਖੋ ਜਿਹੜੇ ਹਾਰੂਨ ਲਈ ਬਣਾਏ ਗਏ ਸਨ। ਉਹ ਕੱਪੜੇ ਉਸਤੋਂ ਬਾਦ ਜਿਉਣ ਵਾਲੇ ਉਸ ਦੇ ਸਾਰੇ ਲੋਕਾਂ ਦੇ ਹੋਣਗੇ। ਜਦੋਂ ਉਨ੍ਹਾਂ ਨੂੰ ਜਾਜਕ ਚੁਣਿਆ ਜਾਵੇਗਾ ਤਾਂ ਉਹ ਇਹ ਕੱਪੜੇ ਪਹਿਨਣਗੇ। 30 ਹਾਰੂਨ ਦਾ ਪੁੱਤਰ ਉਸਤੋਂ ਮਗਰੋਂ ਅਗਲਾ ਪਰਧਾਨ ਜਾਜਕ ਬਣੇਗਾ। ਉਹ ਪੁੱਤਰ ਜਦੋਂ ਪਵਿੱਤਰ ਸਥਾਨ ਉੱਤੇ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰਨ ਲਈ ਆਵੇਗਾ ਤਾਂ ਸੱਤ ਦਿਨ ਇਹ ਵਸਤਰ ਪਹਿਨੇਗਾ।

31 “ਉਸ ਭੇਡੂ ਦਾ ਮਾਸ ਪਵਿੱਤਰ ਸਥਾਨ ਤੇ ਰਿੰਨ੍ਹੋ ਜਿਸ ਨੂੰ ਹਰੂਨ ਦੇ ਪਰਧਾਨ ਜਾਜਕ ਬਨਾਉਣ ਲਈ ਵਰਤਿਆ ਗਿਆ ਸੀ। 32 ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਉਹ ਮਾਸ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਦਰਵਾਜ਼ੇ ਤੇ ਖਾਣਾ ਚਾਹੀਦਾ ਹੈ। ਅਤੇ ਉਨ੍ਹਾਂ ਨੂੰ ਉਹ ਰੋਟੀ ਵੀ ਖਾਣੀ ਚਾਹੀਦੀ ਹੈ ਜਿਹੜੀ ਟੋਕਰੀ ਵਿੱਚ ਹੈ। 33 ਇਨ੍ਹਾਂ ਚੜ੍ਹਾਵਿਆਂ ਦੀ ਵਰਤੋਂ ਉਦੋਂ ਉਨ੍ਹਾਂ ਦਾ ਪਰਾਸਚਿਤ ਕਰਨ ਲਈ ਕੀਤੀ ਗਈ ਸੀ ਜਦੋਂ ਉਨ੍ਹਾਂ ਨੂੰ ਜਾਜਕ ਬਣਾਇਆ ਗਿਆ ਸੀ। ਹੁਣ ਉਨ੍ਹਾਂ ਨੂੰ ਉਹ ਭੇਟਾਂ ਖਾਣੀਆਂ ਚਾਹੀਦੀਆਂ ਹਨ। ਕਿਸੇ ਵੀ ਅਜਨਬੀ ਨੂੰ ਇਹ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ, ਕਿਉਂਕਿ ਉਹ ਪਵਿੱਤਰ ਹਨ। 34 ਜੇ ਉਸ ਭੇਡੂ ਦੇ ਮਾਸ ਵਿੱਚੋਂ ਜਾਂ ਰੋਟੀ ਦਾ ਕੋਈ ਟੁਕੜਾ ਸਵੇਰ ਲਈ ਬਚ ਜਾਵੇ ਤਾਂ ਉਸ ਨੂੰ ਸਾੜ ਦੇਣਾ ਚਾਹੀਦਾ ਹੈ। ਤੁਹਾਨੂੰ ਉਹ ਮਾਸ ਜਾਂ ਰੋਟੀ ਨਹੀਂ ਖਾਣੀ ਚਾਹੀਦੀ ਕਿਉਂਕਿ ਇਸ ਨੂੰ ਸਿਰਫ਼ ਖਾਸ ਢੰਗ ਨਾਲ ਖਾਸ ਸਮੇਂ ਹੀ ਖਾਣਾ ਚਾਹੀਦਾ ਸੀ।

35 “ਤੁਹਾਨੂੰ ਇਹ ਸਾਰੀਆਂ ਗੱਲਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਕਰਨੀਆਂ ਚਾਹੀਦੀਆਂ ਹਨ। ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਬਿਲਕੁਲ ਉਵੇਂ ਹੀ ਕਰੋ ਜਿਵੇਂ ਮੈਂ ਤੁਹਾਨੂੰ ਆਖਿਆ ਸੀ। ਉਨ੍ਹਾਂ ਨੂੰ ਜਾਜਕ ਥਾਪਣ ਦੀ ਰਸਮ ਪੂਰੇ ਸੱਤ ਦਿਨ ਜਾਰੀ ਰੱਖਣੀ ਚਾਹੀਦੀ ਹੈ। 36 ਤੁਹਾਨੂੰ ਸੱਤਾਂ ਦਿਨਾਂ ਤੱਕ ਪਾਪ ਦੀ ਭੇਟ ਵਜੋਂ ਹਰ ਰੋਜ਼ ਇੱਕ ਵਹਿੜਕਾ ਮਾਰਨਾ ਚਾਹੀਦਾ ਹੈ। ਇਹ ਭੇਟ ਪਰਾਸਚਿਤ ਲਈ ਹੋਵੇਗੀ। ਤੁਸੀਂ ਇਨ੍ਹਾਂ ਬਲੀਆਂ ਨੂੰ ਜਗਵੇਦੀ ਨੂੰ ਪਵਿੱਤਰ ਬਨਾਉਣ ਲਈ ਵਰਤੋਂਗੇ। ਅਤੇ ਇਸ ਨੂੰ ਪਵਿੱਤਰ ਬਨਾਉਣ ਲਈ ਇਸ ਉੱਤੇ ਜੈਤੂਨ ਦਾ ਤੇਲ ਛਿੜਕੋਂਗੇ। 37 ਤੁਸੀਂ ਜਗਵੇਦੀ ਲਈ ਸੱਤਾਂ ਦਿਨਾਂ ਲਈ ਪਰਾਸਚਿਤ ਕਰੋਂਗੇ ਅਤੇ ਇਸ ਨੂੰ ਪਵਿੱਤਰ ਬਣਾਵੋਂਗੇ। ਉਸ ਸਮੇਂ, ਜਗਵੇਦੀ ਅੱਤ ਪਵਿੱਤਰ ਹੋ ਜਾਵੇਗੀ ਅਤੇ ਕੋਈ ਵੀ ਚੀਜ਼ ਜਿਹੜੀ ਜਗਵੇਦੀ ਨੂੰ ਛੂਹੇਗੀ, ਪਵਿੱਤਰ ਬਣ ਜਾਵੇਗੀ।

38 “ਹਰ ਰੋਜ਼ ਤੁਹਾਨੂੰ ਜਗਵੇਡੀ ਉੱਤੇ ਇੱਕ ਭੇਟ ਚੜ੍ਹਾਉਣੀ ਚਾਹੀਦੀ ਹੈ। ਤੁਹਾਨੂੰ ਇੱਕ ਸਾਲ ਦੇ ਦੋ ਲੇਲੇ ਮਾਰਨੇ ਚਾਹੀਦੇ ਹਨ। 39 ਇੱਕ ਲੇਲੇ ਨੂੰ ਸਵੇਰੇ ਅਤੇ ਦੂਸਰੇ ਨੂੰ ਸ਼ਾਮ ਵੇਲੇ ਬਲੀ ਚੜ੍ਹਾਉ। 40-41 ਜਦੋਂ ਤੁਸੀਂ ਪਹਿਲੇ ਲੇਲੇ ਨੂੰ ਚੜ੍ਹਾਵੋ, ਇਸਦੇ ਨਾਲ ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਮੈਅ ਦੀ ਭੇਟਾ ਵਜੋਂ ਚੜ੍ਹਾਵੋ। ਜਦੋਂ ਤੁਸੀਂ ਸ਼ਾਮ ਵੇਲੇ ਦੂਜੇ ਲੇਲੇ ਨੂੰ ਮਾਰੋਂ, ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਚੜ੍ਹਾਵੋ। ਇਹ ਉਵੇਂ ਹੀ ਹੈ ਜਿਵੇਂ ਤੁਸੀਂ ਸਵੇਰੇ ਕੀਤਾ ਸੀ। ਇਹ ਯਹੋਵਾਹ ਨੂੰ ਭੋਜਨ ਦੀ ਭੇਟ ਹੋਵੇਗੀ ਅਤੇ ਜਦੋਂ ਤੁਸੀਂ ਇਹ ਭੇਟ ਸਾੜੋਂਗੇ, ਇਹ ਯਹੋਵਾਹ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ ਹੋਵੇਗੀ।

42 “ਤੁਹਾਨੂੰ ਇਹ ਚੀਜ਼ਾਂ ਹਰ ਰੋਜ਼ ਯਹੋਵਾਹ ਨੂੰ ਪੂਰੀ ਹੋਮ ਦੀ ਭੇਟ ਵਜੋਂ ਚੜ੍ਹਾਉਣੀਆਂ ਚਾਹੀਦੀਆਂ ਹਨ। ਇਸ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਕਰੋ। ਹਰ ਸਮੇਂ ਅਜਿਹਾ ਕਰਦੇ ਰਹੋ। ਜਦੋਂ ਤੁਸੀਂ ਭੇਟ ਚੜ੍ਹਾਵੋਂਗੇ, ਮੈਂ, ਯਹੋਵਾਹ, ਤੁਹਾਨੂੰ ਉੱਥੇ ਮਿਲਾਂਗਾ ਅਤੇ ਤੁਹਾਡੇ ਨਾਲ ਗੱਲ ਕਰਾਂਗਾ। 43 ਮੈਂ ਤੁਹਾਨੂੰ ਉਸ ਥਾਂ ਇਸਰਾਏਲ ਦੇ ਲੋਕਾਂ ਨਾਲ ਮਿਲਾਂਗਾ। ਅਤੇ ਮੇਰਾ ਪਰਤਾਪ ਉਸ ਥਾਂ ਨੂੰ ਪਵਿੱਤਰ ਬਣਾ ਦੇਵੇਗਾ।

44 “ਇਸ ਤਰ੍ਹਾਂ ਮੈਂ ਮੰਡਲੀ ਵਾਲੇ ਤੰਬੂ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਜਗਵੇਦੀ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਪਵਿੱਤਰ ਬਣਾ ਦਿਆਂਗਾ। ਤਾਂ ਜੋ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣ। 45 ਮੈਂ ਇਸਰਾਏਲ ਦੇ ਲੋਕਾਂ ਨਾਲ ਰਹਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। 46 ਲੋਕ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ ਉਹ ਜਾਣ ਲੈਣਗੇ ਕਿ ਮੈਂ ਹੀ ਉਹ ਹਾਂ ਜਿਹੜਾ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ ਤਾਂ ਜੋ ਮੈਂ ਉਨ੍ਹਾਂ ਦੇ ਨਾਲ ਰਹਿ ਸੱਕਾਂ। ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ।”

Read full chapter

30 “ਹਾਰੂਨ ਅਤੇ ਉਸ ਦੇ ਪੁੱਤਰਾਂ ਉੱਪਰ ਇਹ ਤੇਲ ਮਸਹ ਕਰੀਂ। ਇਹ ਦਰਸਾਵੇਗਾ ਕਿ ਉਹ ਖਾਸ ਤਰ੍ਹਾਂ ਨਾਲ ਮੇਰੀ ਸੇਵਾ ਕਰਦੇ ਹਨ ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਦੇ ਹਨ।

Read full chapter

30 ਮੂਸਾ ਨੇ ਕੁਝ ਕੁ ਮਸਹ ਕਰਨ ਵਾਲਾ ਤੇਲ ਲਿਆ ਅਤੇ ਜਗਵੇਦੀ ਉੱਪਰਲਾ ਕੁਝ ਖੂਨ ਲਿਆ। ਮੂਸਾ ਨੇ ਇਸ ਵਿੱਚੋਂ ਕੁਝ ਹਾਰੂਨ ਅਤੇ ਹਾਰੂਨ ਦੇ ਵਸਤਰਾਂ ਉੱਤੇ ਛਿੜਕਿਆ। ਮੂਸਾ ਨੇ ਇਸ ਵਿੱਚੋਂ ਕੁਝ ਹਾਰੂਨ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਵਸਤਰਾਂ ਉੱਤੇ ਛਿੜਕਿਆ। ਜਿਹੜੇ ਹਾਰੂਨ ਦੇ ਨਾਲ ਸਨ। ਇਸ ਤਰ੍ਹਾਂ ਮੂਸਾ ਨੇ ਹਾਰੂਨ, ਉਸ ਦੇ ਵਸਤਰਾਂ, ਉਸ ਦੇ ਪੁੱਤਰਾਂ ਅਤੇ ਉਸ ਦੇ ਪੁੱਤਰਾਂ ਦੇ ਵਸਤਰਾਂ ਨੂੰ ਪਵਿੱਤਰ ਬਣਾ ਦਿੱਤਾ।

Read full chapter

ਇਹ ਪੁੱਤਰ ਚੁਣੇ ਹੋਏ ਜਾਜਕ ਸਨ। ਇਨ੍ਹਾਂ ਪੁੱਤਰਾਂ ਨੂੰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਨ ਦਾ ਖਾਸ ਕੰਮ ਦਿੱਤਾ ਗਿਆ ਸੀ।

Read full chapter

20 ਉਸ ਭੇਡੂ ਨੂੰ ਮਾਰਕੇ ਉਸਦਾ ਕੁਝ ਖੂਨ ਇਕੱਠਾ ਕਰ ਲੈਣਾ। ਇਹ ਖੂਨ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਹੇਠਲੇ ਹਿੱਸੇ ਉੱਤੇ ਮਲ ਦੇਣਾ। ਕੁਝ ਖੂਨ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਕੁਝ ਖੂਨ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਮਲ ਦੇਣਾ, ਫ਼ੇਰ ਖੂਨ ਨੂੰ ਜਗਵੇਦੀ ਦੇ ਚਾਰੇ ਪਾਸੇ ਛਿੜਕ ਦੇਣਾ। 21 ਫ਼ੇਰ ਜਗਵੇਦੀ ਤੋਂ ਕੁਝ ਖੂਨ ਲੈਣਾ, ਇਸ ਨੂੰ ਖਾਸ ਤੇਲ ਵਿੱਚ ਮਿਲਾ ਕੇ ਹਾਰੂਨ ਅਤੇ ਉਸ ਦੇ ਵਸਤਰਾਂ ਉੱਤੇ ਛਿੜਕ ਦੇਣਾ ਅਤੇ ਉਸ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਵਸਤਰਾਂ ਉੱਤੇ ਛਿੜਕ ਦੇਣਾ। ਇਹ ਦਰਸਾਵੇਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਮੇਰੀ ਖਾਸ ਤਰ੍ਹਾਂ ਨਾਲ ਸੇਵਾ ਕਰਦੇ ਹਨ ਅਤੇ ਉਨ੍ਹਾਂ ਦੇ ਵਸਤਰ ਸਿਰਫ਼ ਇਸ ਖਾਸ ਸੇਵਾ ਲਈ ਹੀ ਇਸਤੇਮਾਲ ਹੁੰਦੇ ਹਨ।

Read full chapter

37 ਇਹ ਬਿਧੀਆਂ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਪਾਪ ਦੀਆਂ ਭੇਟਾ, ਦੋਸ਼ ਦੀਆਂ ਭੇਟਾ, ਸੁੱਖ-ਸਾਂਦ ਦੀਆਂ ਭੇਟਾਂ ਅਤੇ ਜਾਜਕਾਂ ਨੂੰ ਦੀਖਿਆ ਚੜ੍ਹਾਵਿਆਂ ਬਾਰੇ ਹਨ।

Read full chapter

18 ਫ਼ੇਰ ਮੂਸਾ ਹੋਮ ਦੀ ਭੇਟ ਦੇ ਭੇਡੂ ਨੂੰ ਲੈ ਆਇਆ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।

Read full chapter

32 “ਇਸ ਤਰ੍ਹਾਂ ਜਿਸ ਆਦਮੀ ਨੂੰ ਪਰਧਾਨ ਜਾਜਕ ਹੋਣ ਲਈ ਚੁਣਿਆ ਗਿਆ ਹੋਵੇਗਾ, ਪਰਾਸਚਿਤ ਕਰਨ ਦੀਆਂ ਰੀਤਾਂ ਕਰੇਗਾ। ਇਹੀ ਉਹ ਆਦਮੀ ਹੈ ਜਿਸ ਨੂੰ ਉਸ ਦੇ ਪਿਤਾ ਤੋਂ ਮਗਰੋਂ ਪਰਧਾਨ ਜਾਜਕ ਵਜੋਂ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ। ਉਸ ਨੂੰ ਲਿਨਨ ਦੇ ਖਾਸ ਵਸਤਰ ਪਹਿਨਣੇ ਚਾਹੀਦੇ ਹਨ। ਇਹ ਵਸਤਰ ਪਵਿੱਤਰ ਹਨ।

Read full chapter

10 “ਪਰਧਾਨ ਜਾਜਕ ਨੂੰ ਉਸ ਦੇ ਭਰਾਵਾਂ ਵਿੱਚੋਂ ਚੁਣਿਆ ਗਿਆ ਸੀ। ਮਸਹ ਵਾਲਾ ਤੇਲ ਉਸ ਦੇ ਸਿਰ ਤੇ ਲਾਇਆ ਗਿਆ ਸੀ। ਇਸ ਤਰ੍ਹਾਂ ਨਾਲ ਉਸ ਨੂੰ ਪਰਧਾਨ ਜਾਜਕ ਦੀ ਖਾਸ ਸੇਵਾ ਲਈ ਚੁਣਿਆ ਗਿਆ ਸੀ। ਉਸ ਨੂੰ ਖਾਸ ਕੱਪੜੇ ਪਹਿਨਣ ਲਈ ਚੁਣਿਆ ਗਿਆ ਸੀ। ਇਸ ਲਈ ਉਸ ਨੂੰ ਅਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਲੋਕਾਂ ਵਿੱਚ ਉਸਦੀ ਉਦਾਸੀ ਨੂੰ ਦਰਸਾਉਣ। ਉਸ ਨੂੰ ਆਪਣੇ ਵਾਲ ਵੱਧਣ ਨਹੀਂ ਦੇਣੇ ਚਾਹੀਦੇ। ਉਸ ਨੂੰ ਆਪਣੇ ਕੱਪੜੇ ਨਹੀਂ ਪਾੜਨੇ ਚਾਹੀਦੇ। 11 ਉਸ ਨੂੰ ਕਿਸੇ ਮੁਰਦਾ ਸ਼ਰੀਰ ਦੇ ਕੋਲ ਜਾਕੇ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਭਾਵੇਂ ਲਾਸ਼ ਉਸਦੀ ਮਾਂ ਹੋਵੇ ਜਾਂ ਪਿਉ ਦੀ। 12 ਪਰਧਾਨ ਜਾਜਕ ਨੂੰ ਪਰਮੇਸ਼ੁਰ ਦੇ ਪਵਿੱਤਰ ਸਥਾਨ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਜਾਵੇਗਾ ਤਾਂ ਉਹ ਪਲੀਤ ਹੋ ਸੱਕਦਾ ਹੈ ਅਤੇ ਉਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਵੀ ਪਲੀਤ ਕਰ ਸੱਕਦਾ ਹੈ। ਕਿਉਂਕਿ ਉਸ ਨੂੰ ਉਸ ਦੇ ਪਰਮੇਸ਼ੁਰ ਦਾ ਮਸਹ ਕਰਨ ਵਾਲਾ ਤੇਲ ਉਸ ਦੇ ਸਿਰ’ਚ ਪਾਕੇ ਸਮਰਪਿਤ ਕੀਤਾ ਗਿਆ ਹੈ। ਮੈਂ ਯਹੋਵਾਹ ਹਾਂ।

Read full chapter

16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”

Read full chapter

14 ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸ ਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸੱਕੇ। 15 ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕੱਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।

Read full chapter

13 ਅਗਲੀ ਸਵੇਰ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ। ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ:

Read full chapter

ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਹਮਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।

Read full chapter

10 ਲੇਵੀ ਲੋਕਾਂ ਨੂੰ ਯਹੋਵਾਹ ਦੇ ਸਮੂਹ ਦੇ ਸਾਹਮਣੇ ਲਿਆਉ। ਇਸਰਾਏਲ ਦੇ ਲੋਕ ਉਨ੍ਹਾਂ ਉੱਤੇ ਆਪਣੇ ਹੱਥ ਧਰਨਗੇ। 11 ਫ਼ੇਰ ਹਾਰੂਨ ਲੇਵੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰੇਗਾ। ਉਹ ਇਸਰਾਏਲ ਦੇ ਲੋਕਾਂ ਵੱਲੋਂ ਪਰਮੇਸ਼ੁਰ ਲਈ ਭੇਟ ਵਾਂਗ ਹੋਣਗੇ। ਇਸ ਤਰ੍ਹਾਂ, ਲੇਵੀ ਯਹੋਵਾਹ ਲਈ ਆਪਣਾ ਖਾਸ ਕੰਮ ਕਰਨ ਲਈ ਤਿਆਰ ਹੋਣਗੇ।

Read full chapter

18 ਇਸ ਲਈ ਯਹੋਵਾਹ ਨੇ ਮੂਸਾ ਨੂੰ ਆਖਿਆ, “ਨੂਨ ਦਾ ਪੁੱਤਰ ਯਹੋਸ਼ੁਆ ਨਵਾਂ ਆਗੂ ਹੋਵੇਗਾ। ਉਹ ਬਹੁਤ ਸਿਆਣਾ ਹੈ। [a] ਉਸ ਨੂੰ ਨਵਾਂ ਆਗੂ ਬਣਾ ਦੇ। 19 ਉਸ ਨੂੰ ਆਖ ਕਿ ਉਹ ਜਾਜਕ ਅਲਆਜ਼ਾਰ ਅਤੇ ਹੋਰ ਸਾਰੇ ਲੋਕਾਂ ਸਾਹਮਣੇ ਖਲੋਵੋ। ਫ਼ੇਰ ਉਸ ਨੂੰ ਨਵਾਂ ਆਗੂ ਬਣਾ ਦੇਵੀ।

20 “ਲੋਕਾਂ ਨੂੰ ਇਹ ਦਰਸਾ ਕਿ ਤੂੰ ਉਸ ਨੂੰ ਆਗੂ ਥਾਪ ਰਿਹਾ ਹੈ, ਫ਼ੇਰ ਸਾਰੇ ਲੋਕ ਉਸਦਾ ਆਦੇਸ਼ ਮੰਨਣਗੇ। 21 ਜੇ ਯਹੋਸ਼ੁਆ ਨੂੰ ਕੋਈ ਨਿਆਂ ਕਰਨ ਦੀ ਲੋੜ ਪਵੇ, ਤਾਂ ਉਹ ਜਾਜਕ ਅਲਆਜ਼ਾਰ ਵੱਲ ਜਾਵੇਗਾ। ਅਲਆਜ਼ਾਰ ਊਰੀਮ ਦੀ ਵਰਤੋਂ ਕਰਕੇ ਯਹੋਵਾਹ ਦਾ ਉੱਤਰ ਜਾਣੇਗਾ। ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਮੂਹ ਲੋਕ ਉਹੀ ਗੱਲ ਕਰਨਗੇ ਜੋ ਪਰਮੇਸ਼ੁਰ ਆਖਦਾ ਹੈ। ਜੇ ਉਹ ਆਖੇ, ‘ਯੁੱਧ ਕਰੋ’, ਤਾਂ ਉਹ ਯੁੱਧ ਕਰਨਗੇ। ਅਤੇ ਜੇ ਉਹ ਆਖੇ ‘ਘਰ ਜਾਉ’ ਤਾਂ ਉਹ ਘਰ ਚੱਲੇ ਜਾਣਗੇ।”

22 ਮੂਸਾ ਨੇ ਯਹੋਵਾਹ ਦਾ ਹੁਕਮ ਪ੍ਰਵਾਨ ਕਰ ਲਿਆ। ਮੂਸਾ ਨੇ ਯਹੋਸ਼ੁਆ ਨੂੰ ਜਾਜਕ ਅਲਆਜ਼ਾਰ ਅਤੇ ਇਸਰਾਏਲ ਦੇ ਸਮੂਹ ਲੋਕਾਂ ਦੇ ਸਾਹਮਣੇ ਖੜ੍ਹੇ ਹੋਣ ਲਈ ਆਖਿਆ। 23 ਫ਼ੇਰ ਮੂਸਾ ਨੇ ਇਹ ਦਰਸਾਉਣ ਲਈ ਉਸ ਉੱਤੇ ਆਪਣੇ ਹੱਥ ਰੱਖੇ, ਕਿ ਉਹੀ ਨਵਾਂ ਆਗੂ ਸੀ। ਜਿਵੇਂ ਯਹੋਵਾਹ ਚਾਹੁੰਦਾ ਸੀ ਕਿ ਉਹ ਕਰੇ।

Read full chapter

Footnotes

  1. ਗਿਣਤੀ 27:18 ਉਹ ਬਹੁਤ ਸਿਆਣਾ ਹੈ ਮੂਲਅਰਥ, “ਨੂਨ ਦੇ ਪੁੱਤਰ ਯਹੋਸ਼ੁਆ ਨੂੰ ਲਵੋ। ਉਸ ਵਿੱਚ ਆਤਮਾ ਹੈ।” ਇਸਦਾ ਭਾਵ ਇਹ ਹੋ ਸੱਕਦਾ ਹੈ ਕਿ ਯਹੋਸ਼ੁਆ ਬਹੁਤ ਸਿਆਣਾ ਸੀ, ਜਾਂ ਇਸਦਾ ਭਾਵ ਹੋ ਸੱਕਦਾ ਹੈ ਕਿ ਪਰਮੇਸ਼ੁਰ ਦਾ ਆਤਮਾ ਉਸ ਦੇ ਨਾਲ ਸੀ।

ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।

Read full chapter

23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।

Read full chapter

18 ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ।

Read full chapter

14 ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।

Read full chapter

22 ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।

Read full chapter

ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ।

Read full chapter

ਕਰੇਤ ਵਿੱਚ ਤੀਤੁਸ ਦਾ ਕਾਰਜ

ਮੈਂ ਕਰੇਤ ਵਿੱਚ ਤੁਹਾਨੂੰ ਇਸ ਲਈ ਛੱਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸੱਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੇਤ ਵਿੱਚ ਛੱਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸੱਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ।

Read full chapter