Add parallel Print Page Options

15 ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ।

Read full chapter

ਯਿਸੂ ਦਾ ਪਰਤਾਇਆ ਜਾਣਾ(A)

ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ। ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ। ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”

ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:

‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ
    ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’” (B)

ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ,

‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,
    ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ,
ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।’” (C)

ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’” [a]

ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ। ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”

10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,

‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’” (D)

11 ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ।

Read full chapter

Footnotes

  1. ਮੱਤੀ 4:7 ਹਵਾਲਾ: ਬਿਵਸਥਾ 6:16

18 ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸੱਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ।

Read full chapter

22 “ਉਸ ਨੇ ਕੋਈ ਵੀ ਪਾਪ ਨਹੀਂ ਕੀਤਾ,
    ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।” (A)

Read full chapter

33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”

Read full chapter

21 “ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ।

Read full chapter

14 ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।”

Read full chapter

ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।

Read full chapter

29 ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ।

Read full chapter

27 “ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸ ਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸੱਕਦਾ ਹੈ।

Read full chapter

22 ਪਰ ਜੇਕਰ ਵੱਧੇਰੇ ਸ਼ਕਤੀਸ਼ਾਲੀ ਆਦਮੀ ਉਸਤੇ ਹਮਲਾ ਕਰਦਾ ਹੈ ਅਤੇ ਉਸ ਨੂੰ ਹਰਾ ਦਿੰਦਾ ਹੈ ਤਾਂ, ਜਿਨ੍ਹਾਂ ਹਥਿਆਰਾਂ ਉੱਤੇ ਉਹ ਨਿਰਭਰ ਸੀ, ਉਹ ਉਨ੍ਹਾਂ ਨੂੰ ਲੈ ਲੈਂਦਾ ਹੈ। ਅਤੇ ਦੂਜਿਆਂ ਨਾਲ ਲੁੱਟ ਦਾ ਸਮਾਨ ਵੰਡ ਲੈਂਦਾ ਹੈ।

Read full chapter

18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ।

Read full chapter

31 ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ।

Read full chapter

15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।

Read full chapter

14 ਉਹ ਬੱਚੇ ਭੌਤਿਕ ਸਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸੱਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ।

Read full chapter

24 ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸ ਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸ ਨੂੰ ਕਸ ਨਹੀਂ ਸੱਕੀ।

Read full chapter

17 ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹੜੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ।

Read full chapter

ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜਿਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸੱਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵੱਸ ਨਹੀਂ। 10 ਹਾਂ, ਮਸੀਹ ਸਾਡੇ ਪਾਪਾਂ ਲਈ ਇੱਕੋ ਵਾਰ ਮਰ ਗਿਆ ਸੀ। ਅਤੇ ਜਿਹੜੀ ਜ਼ਿੰਦਗੀ ਉਹ ਹੁਣ ਜਿਉਂ ਰਿਹਾ ਹੈ ਉਹ ਪਰਮੇਸ਼ੁਰ ਲਈ ਹੈ।

Read full chapter

54 ਇਸ ਲਈ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ ਨੂੰ ਧਾਰਣ ਕਰ ਲਵੇਗਾ ਅਤੇ ਇਹ ਮਰਨਸ਼ੀਲ ਸਰੀਰ ਅਮਰਤਾ ਨੂੰ ਧਾਰਣ ਕਰ ਲਵੇਗਾ ਤਾਂ ਪੋਥੀਆਂ ਦਾ ਇਹ ਆਖਿਆ ਸੱਚ ਹੋ ਜਾਵੇਗਾ:

“ਮੌਤ ਜਿੱਤ ਵਿੱਚ ਪਰਾਜਿਤ ਹੁੰਦੀ ਹੈ।” (A)

55 “ਮੌਤੇ ਤੇਰੀ ਜਿੱਤ ਕਿੱਥੇ ਹੈ? ਕਬਰੇ,
ਤੇਰੀ ਸੱਟ ਮਾਰਨ ਦੀ ਸ਼ਕਤੀ ਕਿੱਥੇ ਹੈ?” (B)

56 ਮੌਤ ਦੀ ਸੱਟ ਮਾਰਨ ਦੀ ਸ਼ਕਤੀ ਪਾਪ ਹੈ। ਅਤੇ ਪਾਪ ਦੀ ਸ਼ਕਤੀ ਨੇਮ ਹੈ। 57 ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ।

Read full chapter

10 ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹੜਾ ਤਬਾਹ ਨਹੀਂ ਹੋ ਸੱਕਦਾ।

Read full chapter

13 ਯਹੋਵਾਹ ਤਾਕਤਵਰ ਫ਼ੌਜੀ ਵਾਂਗ ਬਾਹਰ ਜਾਵੇਗਾ।
    ਉਹ ਯੁੱਧ ਕਰਨ ਲਈ ਤਿਆਰ ਬਰ ਤਿਆਰ ਹੋਵੇਗਾ।
ਉਹ ਬਹੁਤ ਉੱਤੇਜਿਤ ਹੋ ਜਾਵੇਗਾ।
    ਉਹ ਚਾਂਘਰਾਂ ਮਾਰੇਗਾ ਤੇ ਸ਼ੋਰ ਮਚਾਵੇਗਾ
    ਅਤੇ ਉਹ ਆਪਣੇ ਦੁਸ਼ਮਣ ਤਾਈਂ ਹਰਾ ਦੇਵੇਗਾ।

Read full chapter

24 ਫ਼ੇਰ ਅੰਤ ਆਵੇਗਾ। ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨੂੰ ਤਬਾਹ ਕਰ ਦੇਵੇਗਾ। ਫ਼ੇਰ ਮਸੀਹ ਪਰਮੇਸ਼ੁਰ ਪਿਤਾ ਨੂੰ ਰਾਜ ਸੌਂਪ ਦੇਵੇਗਾ।

25 ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ।

Read full chapter

ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸ ਨੂੰ ਉਚਾਈ ਵਾਲੀ ਜਗ਼੍ਹਾ ਤੇ ਉੱਠਾਇਆ।
    ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।
10 ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ,
    ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।
11 ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ।”
    ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ।

Read full chapter

13 ਅਤੇ ਹੁਣ ਮਸੀਹ ਆਪਣੇ ਦੁਸ਼ਮਣਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ।

Read full chapter

24 ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸਰੀਰ ਤੋਂ ਕੌਣ ਬਚਾਵੇਗਾ ਜਿਹੜਾ ਮੇਰੇ ਲਈ ਮੌਤ ਲੈ ਕੇ ਆਉਦਾ ਹੈ। 25 ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ।

ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।

Read full chapter