Add parallel Print Page Options

15 ਇਸ ਤੋਂ ਦੂਰ ਰਹੋ ਇਸਤੇ ਸਫ਼ਰ ਨਾ ਕਰੋ ਮੁੜ ਵਾਪਸ ਚੱਲੇ ਜਾਓ। ਆਪਣੇ ਰਾਹ ਤੇ ਚੱਲੇ ਜਾਓ।

Read full chapter

17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।

Read full chapter

20 ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।

Read full chapter

16 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ।

Read full chapter

23 ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ।

Read full chapter

ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ।

Read full chapter

22 ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।

Read full chapter

22 ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।

Read full chapter

18 ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।

Read full chapter

14 ਇਸ ਲਈ ਮੇਰੇ ਪਿਆਰੇ ਮਿੱਤਰੋ, ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰਹੋ।

Read full chapter

ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ

11 ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ।

Read full chapter

19 ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।” [a] ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”

Read full chapter

15 ਮੇਰੇ ਬੇਟੇ, ਇਨ੍ਹਾਂ ਲੋਕਾਂ ਦੇ ਮਗਰ ਨਾ ਲੱਗੋ, ਉਨ੍ਹਾਂ ਦੇ ਰਾਹਾਂ ਤੋਂ ਆਪਣੇ ਕਦਮ ਪਰ੍ਹੇ ਰੱਖੋ।

Read full chapter

ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ।
    ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।

Read full chapter

20 ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ:

ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁੱਧ ਕਰਦਾ ਹੈ।)

ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।

ਲਹੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।

Read full chapter

29 ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ,

ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।

ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।

ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ।

ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।

Read full chapter

25 “ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ;

‘ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ,

ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।

ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”

Read full chapter

ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ।

Read full chapter

ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ,

“ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ।
ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।” (A)

Read full chapter

ਪਰਮੇਸ਼ੁਰ ਲਈ ਜੀਉ

11 ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।

Read full chapter