Add parallel Print Page Options

16 ਪਰ ਰੂਥ ਨੇ ਆਖਿਆ, “ਮੈਨੂੰ ਤੈਨੂੰ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ! ਮੈਨੂੰ ਆਪਣੇ ਲੋਕਾਂ ਕੋਲ ਵਾਪਸ ਜਾਣ ਲਈ ਮਜ਼ਬੂਰ ਨਾ ਕਰੀਂ। ਮੈਨੂੰ ਆਪਣੇ ਨਾਲ ਆਉਣ ਦੇ। ਜਿੱਥੇ ਤੂੰ ਜਾਵੇਂਗੀ ਮੈਂ ਵੀ ਉੱਥੇ ਹੀਜਾਵਾਂਗੀ। ਜਿੱਥੇ ਤੂੰ ਰਹੇਂਗੀ ਮੈਂ ਵੀ ਉੱਥੇ ਹੀ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ, ਮੇਰਾ ਪਰਮੇਸ਼ੁਰ ਹੋਵੇਗਾ। 17 ਜਿੱਥੇ ਤੁਸੀਂ ਮਰੋਂਗੇ ਉੱਥੇ ਹੀ ਮੈਂ ਮਰਾਂਗੀ। ਅਤੇ ਉੱਥੇ ਹੀ ਮੈਨੂੰ ਦਫ਼ਨਾਇਆ ਜਾਵੇਗਾ। ਮੈਂ ਯਹੋਵਾਹ ਪਾਸੋਂ ਇਹ ਮੰਗ ਕਰਦੀ ਹਾਂ ਕਿ ਮੈਂ ਇਸ ਇਕਰਾਰ ਨੂੰ ਨਾ ਨਿਭਾਵਾਂ ਤਾਂ ਉਹ ਮੈਨੂੰ ਸਜ਼ਾ ਦੇਵੇ: ਸਿਰਫ਼ ਮੌਤ ਹੀ ਸਾਨੂੰ ਵੱਖ ਕਰੇਗੀ।” [a]

Read full chapter

Footnotes

  1. ਰੂਥ 1:17 ਮੈਂ ਯਹੋਵਾਹ ਪਾਸੋਂ … ਸਾਨੂੰ ਵਖ ਕਰੇਗੀ ਮੂਲਅਰਥ, “ਯਹੋਵਾਹ ਮੇਰੇ ਨਾਲ ਅਜਿਹਾ ਕਰੇ, ਅਤੇ ਇਸਤੋਂ ਵੀ ਵੱਧੇਰੇ, ਜਦੋਂ ਤੱਕ ਮੌਤ ਸਾਨੂੰ ਵਖ ਨਹੀਂ ਕਰ ਦਿੰਦੀ।”

25 “ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ। 26 ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸ ਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।

Read full chapter

17 ਸਾਰੇ ਬੰਦੇ ਬੁਰੇ ਹਨ। ਇਸ ਲਈ ਯਹੋਵਾਹ ਯੋਜਨਾਵਾਂ ਨਾਲ ਵੀ ਪ੍ਰਸੰਨ ਨਹੀਂ ਹੈ। ਅਤੇ ਯਹੋਵਾਹ ਉਨ੍ਹਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਯਤੀਮਾਂ ਉੱਤੇ ਵੀ ਰਹਿਮ ਨਹੀਂ ਕਰੇਗਾ। ਕਿਉਂਕਿ ਸਾਰੇ ਹੀ ਬੰਦੇ ਬੁਰੇ ਹਨ। ਲੋਕ ਉਹ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਖਿਲਾਫ਼ ਹਨ। ਲੋਕ ਝੂਠ ਬੋਲਦੇ ਹਨ।

ਇਸ ਲਈ ਪਰਮੇਸ਼ੁਰ ਲੋਕਾਂ ਨਾਲ ਨਾਰਾਜ਼ ਰਹੇਗਾ। ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦਿੰਦਾ ਰਹੇਗਾ।

Read full chapter